ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਅਜਿਹੇ 'ਚ ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਉਸ ਦੀ ਹੋਣ ਵਾਲੀ ਪਤਨੀ ਕੌਣ ਹੈ, ਉਹ ਕੀ ਕਰਦੀ ਹੈ ਅਤੇ ਕਿੱਥੇ ਰਹਿਣ ਵਾਲੀ ਹੈ। ਭਗਵੰਤ ਮਾਨ ਇਸ ਸਮੇਂ 48 ਸਾਲ ਦੇ ਹਨ ਅਤੇ ਉਨ੍ਹਾਂ ਦਾ 6 ਸਾਲ ਪਹਿਲਾਂ ਤਲਾਕ ਵੀ ਹੋ ਚੁੱਕਾ ਹੈ। ਇਹ ਉਸਦਾ ਦੂਜਾ ਵਿਆਹ ਹੈ। 


ਉਨ੍ਹਾਂ ਦੀ ਪਹਿਲੀ ਪਤਨੀ ਤਲਾਕ ਤੋਂ ਬਾਅਦ ਅਮਰੀਕਾ ਵਿੱਚ ਬੱਚਿਆਂ ਨਾਲ ਰਹਿੰਦੀ ਹੈ। ਭਗਵੰਤ ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਵੀ ਹਨ। ਪਹਿਲਾਂ ਖ਼ਬਰਾਂ ਸੀ ਕਿ ਮੁੱਖ ਮੰਤਰੀ ਮਾਨ ਚੰਡੀਗੜ੍ਹ ਦੇ ਸੈਕਟਰ 8 ਗੁਰਦੁਆਰਾ 'ਚ ਲਾਵਾਂ ਲੈਣਗੇ ਪਰ ਹੁਣ ਇਹ ਸਾਹਮਣੇ ਆਇਆ ਹੈ ਕਿ ਮੁੱਖ ਮੰਤਰੀ CM ਹਾਊਸ 'ਚ ਸਾਢੇ 10-11 ਵਜੇ ਆਨੰਦ ਕਾਰਜ ਕਰਵਾਉਣਗੇ।


ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਵਿਆਹ 'ਚ ਖਾਸ ਲੋਕਾਂ ਨੂੰ ਹੀ ਬੁਲਾਇਆ ਗਿਆ ਹੈ। ਇਹ ਵਿਆਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੀ ਆਯੋਜਿਤ ਕੀਤਾ ਜਾਵੇਗਾ। ਇਸ ਵਿਆਹ ਲਈ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚਣਗੇ।


ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ