CM Mann Marriage: ਵਿਆਹ ਤੋਂ ਪਹਿਲਾਂ ਡਾ. ਗਰੁਪ੍ਰੀਤ ਨੇ ਕੀਤਾ ਇਹ ਟਵੀਟ
ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ।
ਚੰਡੀਗੜ੍ਹ: ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ। 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। 1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਰਹਿਣਗੇ।
ਵਿਆਹ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਟਵੀਟ ਕੀਤਾ ਹੈ।ਉਨ੍ਹਾਂ ਲਿਖਿਆ, " ਦਿਨ ਸ਼ਗਨਾਂ ਦਾ ਚੜ੍ਹਿਆ"
Din Shagna Da Chadya ... pic.twitter.com/5FPRRwq1th
— Dr. Gurpreet Kaur (@DrGurpreetKaur_) July 7, 2022
ਵਿਆਹ ਵਿੱਚ ਕੇਵਲ ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ।ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਉਨ੍ਹਾਂ ਤਲਾਕ ਲੈ ਲਿਆ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ, ਦਿਲਸ਼ਾਨ (17) ਅਤੇ ਸੀਰਤ (21)। ਜੋ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :