ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਭਗਵੰਤ ਮਾਨ ਇਸ ਸਮੇਂ 48 ਸਾਲ ਦੇ ਹਨ ਅਤੇ ਉਨ੍ਹਾਂ ਦਾ 6 ਸਾਲ ਪਹਿਲਾਂ ਤਲਾਕ ਵੀ ਹੋ ਚੁੱਕਾ ਹੈ। ਇਹ ਉਸਦਾ ਦੂਜਾ ਵਿਆਹ ਹੈ।ਉਹ ਡਾ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ CM ਹਾਊਸ 'ਚ 11 ਵਜੇ ਦੇ ਕਰੀਬ ਆਨੰਦ ਕਾਰਜ ਕਰਵਾ ਸਕਦੇ ਹਨ। ਥੋੜੀ ਦੇਰ ਪਹਿਲਾਂ ਹੀ ਸੀਐਮ ਹਾਊਸ ਅੰਦਰ ਪਾਲਕੀ ਸਾਹਿਬ ਪਹੁੰਚੇ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਵਿਆਹ 'ਚ ਖਾਸ ਲੋਕਾਂ ਨੂੰ ਹੀ ਬੁਲਾਇਆ ਗਿਆ ਹੈ। ਇਹ ਵਿਆਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੀ ਆਯੋਜਿਤ ਕੀਤਾ ਜਾਵੇਗਾ। ਇਸ ਵਿਆਹ ਲਈ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚਣਗੇ।
ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ