CM Mann Marrigage: ਮੁੱਖ ਮੰਤਰੀ ਮਾਨ ਦੇ ਜੱਦੀ ਪਿੰਡ ਸਤੌਜ 'ਚ ਵੀ ਖੁਸ਼ੀ ਦੀ ਲਹਿਰ, ਪਿੰਡ ਵਾਸੀਆਂ ਨੇ ਦਿੱਤੀ ਸੀਐਮ ਮਾਨ ਨੂੰ ਵਿਆਹ ਦੀ ਵਧਾਈ
ਪੰਜਾਬ ਦੇ 48 ਸਾਲਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੂਜਾ ਵਿਆਹ ਕਰਵਾ ਰਹੇ ਹਨ। ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ 32 ਸਾਲਾ ਡਾ: ਗੁਰਪ੍ਰੀਤ ਕੌਰ (Gurpreet Kaur) ਨਾਲ ਦੂਜਾ ਵਿਆਹ ਕਰ ਰਹੇ ਹਨ।
Bhagwant Mann Wedding: ਪੰਜਾਬ ਦੇ 48 ਸਾਲਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੂਜਾ ਵਿਆਹ ਕਰਵਾ ਰਹੇ ਹਨ। ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ 32 ਸਾਲਾ ਡਾ: ਗੁਰਪ੍ਰੀਤ ਕੌਰ (Gurpreet Kaur) ਨਾਲ ਦੂਜਾ ਵਿਆਹ ਕਰ ਰਹੇ ਹਨ। ਵਿਆਹ ਦੀ ਰਸਮ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ 'ਚ ਹੋਣ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ਼ਾਮਲ ਹੋਣਗੇ।
ਵਿਆਹ ਵਿੱਚ ਕੇਵਲ ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ।ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਉਨ੍ਹਾਂ ਤਲਾਕ ਲੈ ਲਿਆ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ, ਦਿਲਸ਼ਾਨ (17) ਅਤੇ ਸੀਰਤ (21)। ਜੋ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।
ਜਿਵੇਂ ਹੀ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਖਬਰਾਂ ਸਾਹਮਣੇ ਆਈਆਂ, ਉਨ੍ਹਾਂ ਦੇ ਜੱਦੀ ਪਿੰਡ ਸਤੌਜ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪਿੰਡ ਵਾਸੀਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਮਿਲਣ ਤੋਂ ਬਾਅਦ ਅਸੀਂ ਖੁਸ਼ ਹਾਂ ਕਿ ਭਗਵੰਤ ਦਾ ਵਿਆਹ ਹੋ ਰਿਹਾ ਹੈ। ਉਹ ਮੁੱਖ ਮੰਤਰੀ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦੇ ਰਹੇ ਹਨ।
ਬਹੁਤੇ ਵਸਨੀਕਾਂ ਨੇ ਕਿਹਾ ਕਿ ਨਾ ਤਾਂ ਮੁੱਖ ਮੰਤਰੀ ਦੇ ਕਿਸੇ ਰਿਸ਼ਤੇਦਾਰ ਨੇ ਉਨ੍ਹਾਂ ਨਾਲ ਵਿਆਹ ਬਾਰੇ ਕੋਈ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸੱਦਾ ਮਿਲਿਆ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਆਹ ਬਾਰੇ ਸੋਸ਼ਲ ਮੀਡੀਆ ਰਾਹੀਂ ਹੀ ਪਤਾ ਲੱਗਾ।ਸਰਪੰਚ ਚਰਨਾ ਸਿੰਘ ਅਤੇ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਆਹ ਬਾਰੇ ਜਾਣ ਕੇ ਉਹ ਸਾਰੇ ਖੁਸ਼ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :