Mansa news: ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਘਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।


ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਨਾਂ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸਨਮਾਨ ਰਾਸ਼ੀ ਵਜੋਂ ਚੈੱਕ ਦਿੱਤਾ।


ਇਸ ਦੇ ਨਾਲ ਹੀ ਭਗਵੰਤ ਮਾਨ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਯਾਦ ਵਿੱਚ ਖੇਡ ਸਟੇਡੀਅਮ ਅਤੇ ਬੁੱਤ ਲਾਇਆ ਜਾਵੇਗਾ ਅਤੇ ਪਰਿਵਾਰ ਨੂੰ ਇੱਕ ਯੋਗ ਨੌਕਰੀ ਵੀ ਦਿੱਤੀ ਜਾਵੇਗੀ। 


ਇਹ ਵੀ ਪੜ੍ਹੋ: Raghav chadha: ਰਾਘਵ ਚੱਢਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਰਾਜ ਸਭਾ ਸਕੱਤਰੇਤ ਨੂੰ ਜਾਰੀ ਕੀਤਾ ਨੋਟਿਸ, ਕੀ ਹੈ ਮਾਮਲਾ?


ਉਨ੍ਹਾਂ ਭਾਰਤੀ ਫੌਜ ਵੱਲੋਂ ਸਲਾਮੀ ਨਾ ਦਿੱਤੇ ਜਾਣ ‘ਤੇ ਕਿਹਾ ਕਿ ਕਿ ਸਾਡੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਲਈ ਚਾਰ ਸਲਿਊਟ ਵੀ ਨਹੀਂ ਦਿੱਤੇ ਗਏ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇੱਕ ਪ੍ਰਾਈਵੇਟ ਐਂਬੂਲੈਂਸ ਦੇ ਵਿੱਚ ਹਸਪਤਾਲ ਛੱਡ ਕੇ ਚਲੇ ਗਏ।


ਇਸ ਸਬੰਧੀ ਉਹ ਰੱਖਿਆ ਮੰਤਰੀ ਦੇ ਨਾਲ ਵੀ ਗੱਲ ਕਰਨਗੇ ਅਤੇ ਪਰਿਵਾਰ ਨੂੰ ਪੂਰਾ ਇਨਸਾਫ਼ ਦਵਾਇਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਨੂੰ ਆਪਣਾ ਸ਼ਹੀਦ ਮੰਨ ਚੁੱਕੀ ਹੈ। 


ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਅਗਨੀਵੀਰ ਸਕੀਮ ਲਿਆਂਦੀ ਗਈ ਸੀ ਤਾਂ ਸਾਡੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਉਹ ਰੱਖਿਆ ਮੰਤਰੀ ਨੂੰ ਮਿਲ ਕੇ ਅਗਨੀਵੀਰ ਸਕੀਮ ਵਿੱਚ ਤਬਦੀਲੀ ਕਰਨ ਦੇ ਲਈ ਵੀ ਮੰਗ ਰੱਖਣਗੇ।


ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਕੱਚੇ ਅਧਿਆਪਕ ਜਾਂ ਕੱਚੇ ਮੁਲਾਜ਼ਮ ਤਾਂ ਸੁਣੇ ਸਨ ਪਰ ਕੀ ਹੁਣ ਸਾਡੀ ਫੌਜ ਵੀ ਕੱਚਿਆਂ ਦੇ ਵਿੱਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇਸ਼ ਦੀ ਰਾਖੀ ਕਰਦਿਆਂ ਹੋਇਆਂ ਹੀ ਸ਼ਹੀਦ ਹੋਇਆ ਹੈ ਅਤੇ ਕੇਂਦਰ ਸਰਕਾਰ ਵਲੋਂ ਇਨ੍ਹਾਂ ਨੂੰ ਸ਼ਹੀਦ ਮੰਨਣਾ ਚਾਹੀਦਾ ਹੈ।


 


ਇਹ ਵੀ ਪੜ੍ਹੋ: Air India Express ਦੀ ਫਲਾਈਟ ਪਹੁੰਚੀ ਕਰਾਚੀ, ਪਾਕਿਸਤਾਨ ਨੇ ਛੇ ਸਾਲਾਂ ਤੋਂ ਬੰਦ ਏਅਰ ਸਪੇਸ ਖੋਲ੍ਹੀ