Punjab News: ਸੜਕਾਂ ‘ਤੇ ਰੁਲ਼ਦੇ ਕਿਸਾਨਾਂ ਨੂੰ ਛੱਡ CM ਮਾਨ ਨੇ ਖਿੱਚੀ ਚੋਣਾਂ ਦੀ ਤਿਆਰੀ ! 2 ਹਲਕਿਆਂ 'ਚ ਪਾਰਟੀ ਵਰਕਰਾਂ ਨਾਲ ਕਰਨਗੇ ਮੀਟਿੰਗ
ਚਾਰਾਂ ਸੀਟਾਂ 'ਤੇ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ ਅਤੇ 831 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਲਈ ਵੀ ਸਬੰਧਤ ਜ਼ਿਲ੍ਹਿਆਂ ਵਿੱਚ ਯੋਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
Punjab News: ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ 'ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। 7 ਦਿਨਾਂ ਤੱਕ ਚੱਲੀ ਨਾਮਜ਼ਦਗੀ ਪ੍ਰਕਿਰਿਆ ਵਿੱਚ ਕੁੱਲ 60 ਉਮੀਦਵਾਰਾਂ ਨੇ 67 ਹਲਫ਼ਨਾਮੇ ਦਾਖ਼ਲ ਕੀਤੇ। ਇਸ ਮੌਕੇ ਸਿਆਸੀ ਲੀਡਰਾਂ ਨੇ ਵੀ ਹਲਕਿਆਂ ਵਿੱਚ ਗੇੜੇ ਵਧਾ ਦਿਤੇ ਹਨ ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿੱਚ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ ?
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ, ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਖੇ ਪਾਰਟੀ ਦੇ ਪਰਿਵਾਰ ਅਤੇ ਇਨਕਲਾਬੀ ਸਾਥੀਆਂ ਨਾਲ ਮੁਲਾਕਾਤ ਹੋਵੇਗੀ, ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਜਾਵੇਗੀ। ਤੁਹਾਡੇ ਸਭ ਦੇ ਸਾਥ ਅਤੇ ਇਨਕਲਾਬੀ ਤੇ ਕ੍ਰਾਂਤੀਕਾਰੀ ਸੋਚ ਸਦਕਾ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਤੇ ਤਰੱਕੀ ਦੇ ਰਾਹ 'ਤੇ ਲਿਜਾਇਆ ਜਾਵੇਗਾ।
ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਖੇ ਪਾਰਟੀ ਦੇ ਪਰਿਵਾਰ ਅਤੇ ਇਨਕਲਾਬੀ ਸਾਥੀਆਂ ਨਾਲ ਮੁਲਾਕਾਤ ਹੋਵੇਗੀ, ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਜਾਵੇਗੀ।
— Bhagwant Mann (@BhagwantMann) October 27, 2024
ਤੁਹਾਡੇ ਸਭ ਦੇ ਸਾਥ ਅਤੇ ਇਨਕਲਾਬੀ ਤੇ ਕ੍ਰਾਂਤੀਕਾਰੀ ਸੋਚ ਸਦਕਾ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਤੇ ਤਰੱਕੀ ਦੇ ਰਾਹ 'ਤੇ ਲਿਜਾਇਆ ਜਾਵੇਗਾ।…
ਜਿਕਰ ਕਰ ਪੰਜਾਬ ਦੀਆਂ ਚਾਰਾਂ ਸੀਟਾਂ 'ਤੇ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ ਅਤੇ 831 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਲਈ ਵੀ ਸਬੰਧਤ ਜ਼ਿਲ੍ਹਿਆਂ ਵਿੱਚ ਯੋਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
ਸੜਕਾਂ ਉੱਤੇ ਧਰਨਾ ਦੇ ਰਹੇ ਨੇ ਕਿਸਾਨ
ਗੌਰ ਕਰਨ ਵਾਲੀ ਹੈ ਕਿ ਇਸ ਵੇਲੇ ਪੰਜਾਬ 'ਚ ਸੜਕਾਂ 'ਤੇ ਸਫਰ ਕਰਨ ਵਾਲੇ ਲੋਕਾਂ ਨੂੰ ਅੱਜ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਤੇ ਡੀਏਪੀ ਦੀ ਘਾਟ ਦੇ ਮੁੱਦੇ ’ਤੇ 4 ਹਾਈਵੇਅ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਸੜਕਾਂ 'ਤੇ ਬੈਠਣਾ ਸਮੱਸਿਆ ਦਾ ਹੱਲ ਨਹੀਂ ਹੈ।ਇਸ ਦੇ ਨਾਲ ਹੀ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਧਰਨਿਆਂ ਦੀ ਗਿਣਤੀ ਵਧ ਸਕਦੀ ਹੈ।