Punjab News: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ ਹਾਲਾਂਕਿ ਖ਼ਰੀਦ ਸ਼ੁਰੂ ਹੋਣ ਸਾਰ ਹੀ ਪਹਿਲਾਂ ਮਜ਼ਦੂਰਾਂ ਤੇ ਬਾਅਦ ਵਿੱਚ ਆੜ੍ਹਤੀਆਂ ਦੀ ਹੜਤਾਲ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਮੰਡੀਆਂ ਵਿੱਚੋਂ ਲਗਾਤਾਰ ਝੋਨਾ ਖ਼ਰੀਦਿਆਂ ਜਾ ਰਿਹਾ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ। 


ਹੁਣ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਡੀ ਬੋਰਡ ਦੇ ਚੇਅਰਮੈਨਾਂ ਤੇ ਅਫਸਰਾਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਲਾਕਾਤ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਦਿਵਾਉਣ ਲਈ ਸੂਬਿਆਂ ਵਿਚਕਾਰ ਵਪਾਰ ਕਰਨ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ।


ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਅੱਜ ਵੱਖ-ਵੱਖ ਸੂਬਿਆਂ ਦੇ ਮੰਡੀ ਬੋਰਡ ਦੇ ਚੇਅਰਮੈਨਾਂ ਤੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ...ਪੰਜਾਬ ਤੇ ਬਾਕੀ ਸੂਬਿਆਂ ਦੇ ਮੰਡੀਕਰਨ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ... 






ਅੱਜ ਇਸ ਮੁਲਾਕਾਤ 'ਚ ਸਾਰਿਆਂ ਨਾਲ ਇਹ ਚਰਚਾ ਹੋਈ ਕਿ ਬਾਕੀ ਸੂਬਿਆਂ ਦੀਆਂ ਮੰਡੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਨਾਲ ਗੱਲ ਕੀਤੀ ਜਾਵੇ ਤੇ ਕਿਸਾਨਾਂ ਨੂੰ ਉਸਦੀ ਫ਼ਸਲ ਦਾ ਸਹੀ ਮੁੱਲ ਦਿਵਾਉਣ ਲਈ ਸੂਬਿਆਂ ਵਿਚਕਾਰ ਵਪਾਰ ਕਰਨ ਨੂੰ ਲੈਕੇ ਵੀ ਚਰਚਾ ਕੀਤੀ...


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।