CM ਮਾਨ ਦਾ ਵੱਡਾ ਐਲਾਨ! ਹੜ੍ਹ ਪ੍ਰਭਾਵਿਤਾਂ ਲਈ ਹੈਲੀਕਾਪਟਰ ਸਮਰਪਿਤ, ਰਾਹਤ ਕਾਰਜਾਂ 'ਚ ਤੇਜ਼ੀ
CM ਮਾਨ ਨੇ ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਵੱਡਾ ਐਲਾਨ ਕਰਦੇ ਹੋਏ ਆਪਣਾ ਹੈਲੀਕਾਪਟਰ ਗੁਰਦਾਸਪੁਰ ਜ਼ਿਲ੍ਹੇ 'ਚ ਹੀ ਛੱਡ ਦਿੱਤਾ ਤਾਂ ਜੋ ਲੋਕਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ

ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 27 ਅਗਸਤ ਨੂੰ ਲੋਕਾਂ ਦੇ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਰਾ ਹੈਲੀਕਾਪਟਰ ਲੋਕਾਂ ਲਈ ਹੈ ਅਤੇ ਮੈਂ ਆਪਣਾ ਹੈਲੀਕਾਪਟਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੀ ਛੱਡ ਕੇ ਜਾ ਰਿਹਾ ਹਾਂ। ਉਨ੍ਹਾਂ ਨੇ ਸਾਫ਼ ਕਿਹਾ ਕਿ ਮੇਰਾ ਕੁਝ ਨਹੀਂ ਹੈ, ਇਹ ਸਾਰਾ ਲੋਕਾਂ ਦਾ ਹੈ। ਮੈਂ ਤਾਂ ਗੱਡੀ ਰਾਹੀਂ ਵਾਪਸ ਚਲਾ ਜਾਵਾਂਗਾ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਹੈਲੀਕਾਪਟਰ ਦੀ ਵਰਤੋਂ ਹੜ੍ਹ ਵਿੱਚ ਫਸੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਕੀਤੀ ਜਾਵੇਗੀ ਤਾਂ ਜੋ ਐਮਰਜੈਂਸੀ ਹਾਲਾਤਾਂ ਵਿੱਚ ਪੀੜਤਾਂ ਤੱਕ ਜਲਦੀ ਪਹੁੰਚ ਕੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਲੋਕਾਂ ਵਿੱਚ ਕਾਫ਼ੀ ਉਮੀਦ ਅਤੇ ਹੌਸਲਾ ਪੈਦਾ ਹੋਇਆ ਹੈ।
ਲੋਕਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਵਰਤਿਆ ਜਾਏਗਾ ਹੈਲੀਕਾਪਟਰ
ਉਨ੍ਹਾਂ ਨੇ ਕਿਹਾ ਕਿ ਇਥੋਂ ਦੇ ਲੋਕ ਹੜ੍ਹ ਨਾਲ ਬਹੁਤ ਪ੍ਰਭਾਵਿਤ ਹੋਏ ਹਨ। ਇਹ ਹੈਲੀਕਾਪਟਰ, ਜਿਹੜੇ ਲੋਕ ਆਪਣੇ ਘਰਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਦਾ ਕੰਮ ਕਰੇਗਾ। ਇਸ ਐਲਾਨ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰਾਹਤ ਅਤੇ ਉਮੀਦ ਦੀ ਇਕ ਲਹਿਰ ਵੇਖਣ ਨੂੰ ਮਿਲੀ।
ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਲਿਖਿਆ ਹੈ-'ਲੋਕਾਂ ਨੇ ਮੈਨੂੰ ਪੰਜਾਬ ਦੀ ਜ਼ਿੰਮੇਵਾਰੀ ਦੇ ਕੇ ਜੋ ਹੈਲੀਕਾਪਟਰ ਦਿੱਤਾ ਹੈ, ਉਹ ਮੈਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਲਈ ਰਾਸ਼ਨ ਅਤੇ ਮਦਦ ਲਈ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਹੈ। ਹੈਲੀਕਾਪਟਰ ਰਾਹੀਂ ਸਾਰੇ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ। ਅਸੀਂ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹੇ ਹਾਂ।''
ਲੋਕਾਂ ਨੇ ਮੈਨੂੰ ਪੰਜਾਬ ਦੀ ਜ਼ਿੰਮੇਵਾਰੀ ਦੇ ਕੇ ਜੋ ਹੈਲੀਕਾਪਟਰ ਦਿੱਤਾ ਹੈ, ਉਹ ਮੈਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਲਈ ਰਾਸ਼ਨ ਅਤੇ ਮਦਦ ਲਈ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਹੈ। ਹੈਲੀਕਾਪਟਰ ਰਾਹੀਂ ਸਾਰੇ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ। ਅਸੀਂ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹੇ ਹਾਂ।
— Bhagwant Mann (@BhagwantMann) August 27, 2025
-----
लोगों ने… pic.twitter.com/Pf9MMm8l8b
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















