ਪ੍ਰਤਾਪ ਬਾਜਵਾ ਨੇ ਪੰਜਾਬ 'ਚ 50 ਬੰਬ ਪਹੁੰਚਣ ਦਾ ਕੀਤਾ ਦਾਅਵਾ, CM ਮਾਨ ਨੇ ਬਾਜਵਾ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਆਦੇਸ਼
ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ 50 ਬੰਬਾਂ ਦੀ ਗੱਲ ਕਹੀ ਜਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਦੇ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਕਿ ਪੰਜਾਬ ਵਿੱਚ ਕਿੱਥੇ ਬੰਬ ਪਏ ਨੇ।
Punjab News: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਨਾਲ ਰਾਬਤਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ 50 ਗ੍ਰੈਨੇਡ ਪਹੁੰਚੇ ਹਨ ਜਿਨ੍ਹਾਂ ਵਿੱਚੋਂ 18 ਚੱਲ ਗਏ ਹਨ ਤੇ 32 ਬਾਕੀ ਹਨ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਹੁਣ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਜਵਾ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।
ਭਗਵੰਤ ਮਾਨ ਨੇ ਇਸ ਮੁੱਦੇ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ 50 ਬੰਬਾਂ ਦੀ ਗੱਲ ਕਹੀ ਜਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਦੇ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਕਿ ਪੰਜਾਬ ਵਿੱਚ ਕਿੱਥੇ ਬੰਬ ਪਏ ਨੇ। ਨਹੀਂ ਤਾਂ ਝੂਠੀ ਜਾਣਕਾਰੀ ਦੇਣ ਤੇ ਦਹਿਸ਼ਤ ਫੈਲਾਉਣ ਦੇ ਮਾਮਲੇ 'ਤੇ ਪ੍ਰਤਾਪ ਬਾਜਵਾ 'ਤੇ ਕਾਰਵਾਈ ਦੇ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਜਾਣਗੇ।
ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ 50 ਬੰਬਾਂ ਦੀ ਗੱਲ ਕਹੀ ਜਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਦੇ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਕਿ ਪੰਜਾਬ ਵਿੱਚ ਕਿੱਥੇ ਬੰਬ ਪਏ ਨੇ। ਨਹੀਂ ਤਾਂ ਝੂਠੀ ਜਾਣਕਾਰੀ ਦੇਣ ਤੇ ਦਹਿਸ਼ਤ ਫੈਲਾਉਣ ਦੇ ਮਾਮਲੇ 'ਤੇ ਪ੍ਰਤਾਪ ਬਾਜਵਾ 'ਤੇ ਕਾਰਵਾਈ ਦੇ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਜਾਣਗੇ। pic.twitter.com/C7B9hgM5zW
— Bhagwant Mann (@BhagwantMann) April 13, 2025
ਇਸ ਮਾਮਲੇ ਤੋਂ ਬਾਅਦ ਹੁਣ ਪੰਜਾਬ ਪੁਲਿਸ ਪ੍ਰਤਾਪ ਸਿੰਘ ਬਾਜਵਾ ਦੇ ਘਰ ਪਹੁੰਚ ਗਈ ਹੈ ਤੇ ਉਨ੍ਹਾਂ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਨੂੰ ਅੱਜ ਆਪਣੇ ਹਲਕੇ ਕਾਦੀਆਂ ਜਾਣਾ ਸੀ ਪਰ ਪੁਲਿਸ ਨੇ ਉਸਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਉਹ ਇੱਕ ਮੁਲਾਕਾਤ ਲਈ ਆ ਰਹੇ ਹਨ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਤੁਹਾਨੂੰ ਦੱਸਣਾ ਚਾਹੀਦਾ ਹੈ ਕਿ ਤੁਹਾਨੂੰ ਇਸ ਬਾਰੇ ਜਾਣਕਾਰੀ ਕਿੱਥੋਂ ਮਿਲੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਹ ਦਹਿਸ਼ਤ ਪੈਦਾ ਕਰਨ ਲਈ ਕਿਹਾ ਗਿਆ ਹੈ, ਤਾਂ ਇਸ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਸ ਨੂੰ ਲੈ ਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਸਦੀ ਜ਼ਿੰਮੇਵਾਰੀ ਸੀ ਕਿ ਉਹ ਪੰਜਾਬ ਪੁਲਿਸ ਨੂੰ ਸੂਚਿਤ ਕਰੇ ਕਿ ਉੱਥੇ ਬੰਬ ਹੈ। ਕੀ ਉਹ ਬੰਬ ਦੇ ਫਟਣ ਅਤੇ ਲੋਕਾਂ ਦੇ ਮਰਨ ਦੀ ਉਡੀਕ ਕਰ ਰਹੇ ਸਨ ਤਾਂ ਜੋ ਉਨ੍ਹਾਂ ਦੀ ਰਾਜਨੀਤੀ ਜਾਰੀ ਰਹਿ ਸਕੇ? ਤੇ ਜੇ ਇਹ ਝੂਠ ਹੈ, ਤਾਂ ਕੀ ਉਹ ਅਜਿਹੀਆਂ ਗੱਲਾਂ ਕਹਿ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ?
ਪ੍ਰਤਾਪ ਬਾਜਵਾ ਨੂੰ ਸਪੱਸ਼ਟ ਤੌਰ 'ਤੇ ਦੱਸਣਾ ਪਵੇਗਾ ਕਿ ਉਸਨੂੰ ਇਹ ਜਾਣਕਾਰੀ ਕਿੱਥੋਂ ਮਿਲੀ, ਉਸਦੇ ਕਿਹੜੇ ਸਰੋਤ ਹਨ ਜੋ ਉਸਨੂੰ ਸਿੱਧੇ ਤੌਰ 'ਤੇ ਅਜਿਹੀ ਜਾਣਕਾਰੀ ਦੇ ਰਹੇ ਹਨ, ਅਤੇ ਜੇਕਰ ਅਜਿਹਾ ਨਹੀਂ ਹੈ ਤਾਂ ਉਹ ਦਹਿਸ਼ਤ ਫੈਲਾ ਰਿਹਾ ਹੈ ਅਤੇ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।






















