ਪੜਚੋਲ ਕਰੋ

CM Mann ਨੇ ਅਚਨਚੇਤ ਸਿਹਤ ਕੇਂਦਰ ਦਾ ਕੀਤਾ ਦੌਰਾ, ਕਿਹਾ, ਮਕਸਦ ਨੁਕਸ ਕੱਢਣਾ ਨਹੀਂ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ

ਅੱਜ ਦੇ ਦੌਰੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਚਨਚੇਤੀ ਦੌਰਿਆਂ ਦਾ ਮਕਸਦ ਨੁਕਸ ਕੱਢਣਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦਾ ਸਪੱਸ਼ਟ ਉਦੇਸ਼ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੇਠਲੇ ਪੱਧਰ 'ਤੇ ਮੌਜੂਦ ਵਿਵਸਥਾ ਦਾ ਪਤਾ ਲਾਉਣਾ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਸਥਾਨਕ ਸਿਹਤ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਖੇਤਰਾਂ ਦੀ ਸੁਰਜੀਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਖੇਤਰ ਸਿੱਧੇ ਤੌਰ 'ਤੇ ਲੋਕ ਭਲਾਈ ਨਾਲ ਜੁੜੇ ਹੋਏ ਹਨ।

ਅੱਜ ਦੇ ਦੌਰੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਚਨਚੇਤੀ ਦੌਰਿਆਂ ਦਾ ਮਕਸਦ ਨੁਕਸ ਕੱਢਣਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦਾ ਸਪੱਸ਼ਟ ਉਦੇਸ਼ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੇਠਲੇ ਪੱਧਰ 'ਤੇ ਮੌਜੂਦ ਵਿਵਸਥਾ ਦਾ ਪਤਾ ਲਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਇਨ੍ਹਾਂ ਖੇਤਰਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਛੜ ਗਿਆ।

ਮੁੱਖ ਮੰਤਰੀ ਨੇ ਕੁਰਾਲੀ ਦੇ ਸਿਹਤ ਕੇਂਦਰ ਨੂੰ ਮੁਕੰਮਲ ਰੂਪ ਵਿੱਚ ਸੁਧਾਰਨ ਦਾ ਐਲਾਨ ਕਰਦਿਆਂ ਕਿਹਾ ਕਿ ਇੱਥੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ 'ਤੇ ਹੀ ਮਿਲ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਰੂਪ ਵਿੱਚ ਸੂਬੇ ਵਿੱਚ ਇੱਕ ਨਵੀਂ ਕ੍ਰਾਂਤੀ ਆਈ ਹੈ ਜਿਸ ਵਿੱਚ ਲੋਕ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ਭਰ ਵਿੱਚ ਅਜਿਹੇ 500 ਕਲੀਨਿਕ ਚਾਲੂ ਹੋ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫਤ ਕਲੀਨਿਕਲ ਟੈਸਟਾਂ ਦੇ ਨਾਲ-ਨਾਲ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਵੀ ਮੁਫਤ ਦਿੱਤੀਆਂ ਜਾਣਗੀਆਂ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਵੀ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਿਰਫ਼ ਰੈਫ਼ਰਲ ਸੈਂਟਰਾਂ ਵਜੋਂ ਕੰਮ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸ਼ੁਰੂਆਤੀ ਪਲ ਬਹੁਤ ਮਹੱਤਵਪੂਰਨ ਹੁੰਦੇ ਹਨ ਜਿਸ ਕਰਕੇ ਇਸ ਸਮੇਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਦੇ ਦੂਜੇ ਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਅਣਥੱਕ ਯਤਨ ਕਰ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਹੋਰ ਵੀ ਮੌਜੂਦ ਸਨ।    

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget