CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ।
ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।
ਨਿੱਕੀਆਂ ਜਿੰਦਾਂ ਵੱਡੇ ਸਾਕੇ। 'ਸ਼ਹੀਦੀ ਜੋੜ ਮੇਲ' ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਾਂ। ....... 'शहीदी जोड़ मेल' के मौके गुरुद्वारा श्री फ़तेहगढ़ साहिब में नतमस्तक होने पहुंचे हैं। https://t.co/BwckeAkXsC
— Bhagwant Mann (@BhagwantMann) December 23, 2024
ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸ਼ਵ ਸ਼ਰਧਾਂਜਲੀ ਭੇਟ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜੋ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹੈ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਨਿਰਸਵਾਰਥ ਕੁਰਬਾਨੀਆਂ ਲਈ ਪ੍ਰੇਰਿਤ ਕਰਨ ਲਈ ਇਸ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















