CM ਮਾਨ ਨੇ ਕਾਰਗਿਲ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ, ਕਿਹਾ- ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ, ਨਵੀਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਿਨ ਨੂੰ ਦੇਸ਼ ਭਗਤੀ ਅਤੇ ਬਹਾਦਰੀ ਦੀ ਉਦਾਹਰਣ ਦੱਸਿਆ ਅਤੇ ਨੌਜਵਾਨਾਂ ਨੂੰ ਸੈਨਿਕਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

Punjab News: ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਬੋਗਨਵਿਲੀਆ ਗਾਰਡਨ ਵਿਖੇ ਜੰਗੀ ਯਾਦਗਾਰ 'ਤੇ ਫੁੱਲ ਚੜ੍ਹਾ ਕੇ 1999 ਦੇ ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਦੇਸ਼ ਦੀ ਰੱਖਿਆ ਵਿੱਚ ਸਰਵਉੱਚ ਕੁਰਬਾਨੀ ਦੇਣ ਵਾਲੇ ਬਹਾਦਰ ਸੈਨਿਕਾਂ ਦੇ ਹੌਂਸਲੇ ਅਤੇ ਬਹਾਦਰੀ ਨੂੰ ਸਲਾਮ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਰੱਖਿਆ ਸੇਵਾਵਾਂ ਅਤੇ ਆਜ਼ਾਦੀ ਘੁਲਾਟੀਆਂ ਭਲਾਈ ਮੰਤਰੀ ਮਹਿੰਦਰ ਭਗਤ ਵੀ ਉਨ੍ਹਾਂ ਨਾਲ ਮੌਜੂਦ ਸਨ।
ਅੱਜ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਵਿਖੇ 'ਕਾਰਗਿਲ ਵਿਜੇ ਦਿਵਸ' ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ।
— Bhagwant Mann (@BhagwantMann) July 26, 2025
ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸਮੁੱਚਾ ਦੇਸ਼ ਉਹਨਾਂ ਦੀ ਇਸ ਸੂਰਬੀਰਤਾ ਦਾ ਹਮੇਸ਼ਾ ਰਿਣੀ ਰਹੇਗਾ। ਸਾਡੇ ਸ਼ਹੀਦਾਂ ਦੀਆਂ… pic.twitter.com/z0H6gQbKJG
ਜ਼ਿਕਰਯੋਗ ਹੈ ਕਿ 26 ਜੁਲਾਈ 1999 ਨੂੰ ਭਾਰਤੀ ਫੌਜ ਨੇ ਆਪਰੇਸ਼ਨ ਵਿਜੇ ਦੀ ਸਫਲਤਾ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਭਾਰਤ ਨੇ ਲੱਦਾਖ ਦੇ ਕਾਰਗਿਲ ਖੇਤਰ ਵਿੱਚ ਲਗਭਗ ਤਿੰਨ ਮਹੀਨਿਆਂ ਦੇ ਭਿਆਨਕ ਸੰਘਰਸ਼ ਤੋਂ ਬਾਅਦ ਪਾਕਿਸਤਾਨ 'ਤੇ ਜਿੱਤ ਪ੍ਰਾਪਤ ਕੀਤੀ ਸੀ। ਇਸ ਦਿਨ ਨੂੰ ਹਰ ਸਾਲ ਕਾਰਗਿਲ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਯਾਦ ਕੀਤਾ ਜਾ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਿਨ ਨੂੰ ਦੇਸ਼ ਭਗਤੀ ਅਤੇ ਬਹਾਦਰੀ ਦੀ ਉਦਾਹਰਣ ਦੱਸਿਆ ਅਤੇ ਨੌਜਵਾਨਾਂ ਨੂੰ ਸੈਨਿਕਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















