ਪੰਜਾਬੀਆਂ ਦੀ ਚੜ੍ਹਦੀਕਲਾ ਤੇ ਅੰਨਦਾਤੇ ਨੂੰ ਹੋਰ ਬਰਕਤਾਂ ਨਾਲ ਨਿਵਾਜਣ ਲਈ CM ਮਾਨ ਨੇ ਵਿਸਾਖੀ ਮੌਕੇ ਕੀਤੀ ਅਰਦਾਸ, ਕਿਹਾ- ਹਮੇਸ਼ਾ ਕਾਇਮ ਰਹੇ ਭਾਈਚਾਰਕ ਸਾਂਝ
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆਂ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ।
Punjab News: ਦੇਸ਼ ਭਰ 'ਚ ਵਿਸਾਖੀ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਗੁਰੂਘਰਾਂ 'ਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਜੇ ਅੰਮ੍ਰਿਤਸਰ ਦੀ ਕਰੀਏ ਤਾਂ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਵੀ ਦੇਸ਼ ਵਿਦੇਸ਼ਾਂ 'ਚੋਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਵਿੱਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ।
ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ।
— Bhagwant Mann (@BhagwantMann) April 13, 2025
ਗੁਰੂ ਸਾਹਿਬ ਅੱਗੇ ਪੰਜਾਬ-ਪੰਜਾਬੀਆਂ ਦੀ ਚੜ੍ਹਦੀਕਲਾ ਅਤੇ ਅੰਨਦਾਤੇ ਨੂੰ ਹੋਰ ਬਰਕਤਾਂ ਨਾਲ ਨਿਵਾਜਣ ਦੀ ਅਰਦਾਸ ਬੇਨਤੀ ਕੀਤੀ। ਪੰਜਾਬ… pic.twitter.com/6VmhqtspmR
ਇਸ ਮੌਕੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ। ਗੁਰੂ ਸਾਹਿਬ ਅੱਗੇ ਪੰਜਾਬ-ਪੰਜਾਬੀਆਂ ਦੀ ਚੜ੍ਹਦੀਕਲਾ ਅਤੇ ਅੰਨਦਾਤੇ ਨੂੰ ਹੋਰ ਬਰਕਤਾਂ ਨਾਲ ਨਿਵਾਜਣ ਦੀ ਅਰਦਾਸ ਬੇਨਤੀ ਕੀਤੀ। ਪੰਜਾਬ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇ।
ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਦਿਲੋਂ ਸਲਾਮ ਕਰਦੇ ਹਾਂ।
— Bhagwant Mann (@BhagwantMann) April 13, 2025
ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁੱਲਿਓ ਨਾ, ਖੁਦ ਵੀ ਯਾਦ ਰੱਖਿਓ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਹਨਾਂ ਬਾਰੇ ਜ਼ਰੂਰ ਦੱਸਿਓ। pic.twitter.com/6Kdasr3aGG
ਇਸ ਤੋਂ ਪਹਿਲਾਂ ਤੜਕਸਾਰ, CM ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਐਕਸ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆਂ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ। ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਲਿਖਿਆ, ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਦਿਲੋਂ ਸਲਾਮ ਕਰਦੇ ਹਾਂ। ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁੱਲਿਓ ਨਾ, ਖੁਦ ਵੀ ਯਾਦ ਰੱਖਿਓ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਹਨਾਂ ਬਾਰੇ ਜ਼ਰੂਰ ਦੱਸਿਓ।
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ।
— Bhagwant Mann (@BhagwantMann) April 13, 2025
ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ… pic.twitter.com/NssvbSJKo6






















