Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ 'ਪੰਜਾਬ ਰਾਜ (ਖੇਡਾਂ ਦਾ ਵਿਕਾਸ ਅਤੇ ਪ੍ਰਮੋਸ਼ਨ) ਐਕਟ, 2024' ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਆਖਿਰ ਇਸਦਾ ਮੁੱਖ ਮੰਤਵ ਕੀ ਹੈ, ਇਸ ਬਾਰੇ ਮੁੱਖ ਮੰਤਰੀ ਵੱਲੋਂ ਕੀ ਕਿਹਾ ਗਿਆ ਤੁਸੀ ਵੀ ਜਾਣੋ...
ਖੇਡਾਂ ਦੇ ਵਿਕਾਸ ਲਈ ਚੁੱਕਿਆ ਕਦਮ...
ਦੱਸ ਦੇਈਏ ਕਿ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਮੰਤਵ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਅਪਣਾਏ ਗਏ ਚੰਗੇ ਅਮਲਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ। ਮਾਨ ਨੇ ਕਿਹਾ ਕਿ ਇਹ ਐਕਟ ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਾਨੂੰਨੀ ਢਾਂਚਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਮੁੱਖ ਮੰਤਰੀ ਨੇ ਗ੍ਰਾਂਟ ਥਾਰਨਟਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗਰਾਂਟ ਥਾਰਨਟਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਪਣੇ ਸਰਕਾਰੀ ਰਿਹਾਇਸ਼ 'ਤੇ ਕੰਪਨੀ ਦੇ ਕੰਟਰੀ ਹੈਂਡ ਵੀ.ਪਦਮਾਨੰਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ, ਮੋਗਾ, ਬਟਾਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੰਪਨੀ ਦੇ ਸ਼ਲਾਘਾਯੋਗ ਕੰਮ ਦੀ ਸ਼ਲਾਘਾ ਕੀਤੀ।