Punjab News: CM ਮਾਨ ਨੇ ਲੁਧਿਆਣਾ ਦੇ 14 ਸਕੂਲਾਂ ‘ਚ ਵੰਡੇ 115 ਲੈਪਟਾਪ, ਕਿਹਾ- ਆਰਟੀਫੀਸ਼ੀਅਲ ਇੰਟੈਲੀਜੈਂਸ ਸਿੱਖਿਆ ਪ੍ਰਾਪਤ ਕਰਨ ‘ਚ ਮਿਲੇਗੀ ਮਦਦ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੈਪਟਾਪ ਕਿਫਾਇਤੀ ਤੇ ਟਿਕਾਊ ਹਨ, ਨਾਲ ਹੀ ਸੁਰੱਖਿਅਤ ਓਪਰੇਟਿੰਗ ਸਿਸਟਮ, ਨਿਯੰਤਰਿਤ ਪਹੁੰਚ ਅਤੇ ਡੇਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਾਪਦੰਡਾਂ ਨਾਲ ਲੈਸ ਹਨ, ਜੋ ਸਿੱਖਣ ਦੇ ਅਨੁਭਵ ਨੂੰ ਸੁਰੱਖਿਅਤ ਅਤੇ ਸੁਚਾਰੂ ਰੱਖਣਗੇ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਦੇਰ ਰਾਤ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਅੱਜ ਸਵੇਰੇ ਇੱਕ ਨਿੱਜੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਕ ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਮਾਨ ਨੇ ਪਹਿਲੇ ਪੜਾਅ ਵਿੱਚ 14 ਸਕੂਲਾਂ ਨੂੰ 115 ਲੈਪਟਾਪ ਵੰਡੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਸਬੰਧਤ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਵੀ ਮੀਟਿੰਗ ਕੀਤੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ। ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਵਿੱਚ ਸਭ ਤੋਂ ਅੱਗੇ ਰੱਖਿਆ ਜਾਵੇਗਾ।
Punjab’s Big Leap in Digital Education!
— AAP Punjab (@AAPPunjab) February 14, 2025
CM @BhagwantMann launches Ludhiana’s Digital Education Initiative with India's most affordable high-performance laptops!
✅ 115 Prime Book 4G Laptops for 14 Govt Schools (Phase 1)
✅ AI-Powered Learning – Mindspark Software for… pic.twitter.com/UUesnYLY1X
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਵਾਤਾਵਰਣ ਵਿੱਚ ਲੋੜੀਂਦੇ ਉਪਕਰਣਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੈਪਟਾਪ ਸਾਰੇ ਵਿਦਿਆਰਥੀਆਂ ਲਈ ਸੁਰੱਖਿਆ ਤੇ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਇੱਕ ਵਿਸ਼ਾਲ ਯਤਨ ਦਾ ਹਿੱਸਾ ਹਨ।
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਤਹਿਤ ਦਿੱਤੇ ਜਾ ਰਹੇ "ਪ੍ਰਾਈਮ ਬੁੱਕ 4ਜੀ" ਲੈਪਟਾਪ ਦੁਨੀਆ ਦੇ ਸਭ ਤੋਂ ਕਿਫਾਇਤੀ ਲੈਪਟਾਪਾਂ ਵਿੱਚੋਂ ਇੱਕ ਹਨ, ਜੋ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਇਹ ਲੈਪਟਾਪ AI ਤੇ ਪੀਏਐਲ ਮਾਈਂਡ ਸਪਾਰਕ ਸਾਫਟਵੇਅਰ ਮਾਡਿਊਲਾਂ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿੱਖਿਆ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ ਤੱਕ ਡਿਜੀਟਲ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣਾ ਹੈ, ਤਾਂ ਜੋ ਸਾਰੇ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਿਆ ਜਾ ਸਕੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੈਪਟਾਪ ਕਿਫਾਇਤੀ ਤੇ ਟਿਕਾਊ ਹਨ, ਨਾਲ ਹੀ ਸੁਰੱਖਿਅਤ ਓਪਰੇਟਿੰਗ ਸਿਸਟਮ, ਨਿਯੰਤਰਿਤ ਪਹੁੰਚ ਅਤੇ ਡੇਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਾਪਦੰਡਾਂ ਨਾਲ ਲੈਸ ਹਨ, ਜੋ ਸਿੱਖਣ ਦੇ ਅਨੁਭਵ ਨੂੰ ਸੁਰੱਖਿਅਤ ਅਤੇ ਸੁਚਾਰੂ ਰੱਖਣਗੇ।






















