Punjab News: ਡਿਊਟੀ 'ਤੇ ਸ਼ਹੀਦ ਹੋਏ SSF ਜਵਾਨ ਦੇ ਘਰ ਪਹੁੰਚੇ CM ਮਾਨ, ਪਰਿਵਾਰ ਦੀ ਵਿੱਤੀ ਸਹਾਇਤਾ ਲਈ ਸੌਂਪਿਆ 1 ਕਰੋੜ ਦਾ ਚੈੱਕ
ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੁੰਦੀ ਪਰ ਇਹ ਪਰਿਵਾਰ ਦੀ ਵਿੱਤੀ ਮਦਦ ਕੀਤੀ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਵਾਨੀਗੜ੍ਹ ਦੇ SSF ਜਵਾਨ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ ਤੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌੰਪਿਆ ਹੈ। ਦੱਸ ਦਈਏ ਕਿ ਹਰਸ਼ਵੀਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ।
ਇਸ ਦੀ ਜਾਣਕਾਰੀ ਦਿੰਦਿਆਂ ਆਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,ਡਿਊਟੀ ਦੌਰਾਨ ਜਾਨ ਗੁਆਉਣ ਵਾਲ਼ੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਸ਼ਹੀਦ ਹਰਸ਼ਵੀਰ ਸਿੰਘ ਦੇ ਘਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਸਰਕਾਰ ਵੱਲੋਂ ਅੱਗੇ ਵੀ ਹਰ ਪੱਖੋਂ ਸਾਥ ਦੇਣ ਦਾ ਭਰੋਸਾ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ।
ਡਿਊਟੀ ਦੌਰਾਨ ਜਾਨ ਗੁਆਉਣ ਵਾਲ਼ੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਸ਼ਹੀਦ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ @BhagwantMann
— AAP Punjab (@AAPPunjab) February 22, 2025
ਸਰਕਾਰ ਵੱਲੋਂ ਅੱਗੇ ਵੀ ਹਰ ਪੱਖੋਂ ਸਾਥ ਦੇਣ ਦਾ ਭਰੋਸਾ ਦਿੰਦੇ ਹੋਏ, ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ₹1 ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ pic.twitter.com/vdC3AzsM0P
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੇ ਘਰ ਪਹੁੰਚਣ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੇ ਪਰਿਵਾਰ ਨੂੰ ਮਿਲੇ ਅਤੇ 1 ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਸੌਂਪਿਆ।
ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੁੰਦੀ ਪਰ ਇਹ ਪਰਿਵਾਰ ਦੀ ਵਿੱਤੀ ਮਦਦ ਕੀਤੀ ਹੈ।
ਦੱਸ ਦਈਏ ਕਿ ਇਹ ਹਾਦਸਾ ਲਗਭਗ ਇੱਕ ਮਹੀਨਾ ਪਹਿਲਾਂ ਭਵਾਨੀਗੜ੍ਹ ਨੇੜੇ ਵਾਪਰਿਆ ਸੀ। ਇਸ ਮੌਕੇ ਡਿਊਟੀ 'ਤੇ ਤਾਇਨਾਤ ਐਸਐਸਐਫ ਜਵਾਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਕਰਮਚਾਰੀ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜ਼ਖਮੀ ਕਰਮਚਾਰੀ ਮਨਦੀਪ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਿੱਤੇ ਤੇ HDFC ਬੈਂਕ ਨੇ ਵੀ ਜੀਵਨ ਬੀਮੇ ਤਹਿਤ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।






















