Punjab news: 'ਰਾਜਪਾਲ ਤੇ ਮੁੱਖ ਮੰਤਰੀ ਦਫ਼ਤਰ ਰਲ ਕੇ ਕੰਮ ਕਰੇ ਮੈਨੂੰ ਲੱਗਦਾ ਸੂਬੇ ਦੀ ਭਲਾਈ...', ਰਾਜਪਾਲ 'ਤੇ SC ਦੀ ਟਿੱਪਣੀ 'ਤੇ ਬੋਲੇ CM ਮਾਨ
Punjab news: ਮੁੱਖ ਮੰਤਰੀ ਨੇ ਕਿ ਮੈਨੂੰ ਲੱਗਦਾ ਹੈ ਕਿ ਸੂਬੇ ਦੀ ਭਲਾਈ ਇਸ ਵਿੱਚ ਹੀ ਹੈ ਕਿ ਰਾਜਪਾਲ ਭਵਨ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
Punjab news: ਵਿਧਾਨ ਸਭਾ ਸੈਸ਼ਨ ਅਤੇ ਬਕਾਇਆ ਬਿੱਲਾਂ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਮੁੱਦੇ 'ਤੇ ਨਹੀਂ ਬੋਲਣਗੇ ਪਰ ਰਾਜਪਾਲ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਜਪਾਲ ਅਤੇ ਉਨ੍ਹਾਂ ਦੇ ਅਹੁਦੇ ਦਾ ਸਨਮਾਨ ਕਰਦੇ ਹਨ ਪਰ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ 'ਚ ਪਾਸ ਕੀਤੇ ਬਿੱਲਾਂ 'ਤੇ ਦਸਤਖਤ ਕਰਨਾ ਰਾਜਪਾਲ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸੂਬੇ ਦੀ ਭਲਾਈ ਇਸ ਵਿੱਚ ਹੀ ਹੈ ਕਿ ਰਾਜਪਾਲ ਭਵਨ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਪਰਾਲੀ ਦੇ ਮਾਮਲੇ 'ਚ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
ਪਰਾਲੀ ਸਾੜਨ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਹੋਈ ਸੁਣਵਾਈ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਝੋਨੇ ਤੋਂ ਇਲਾਵਾ ਹੋਰ ਫਸਲਾਂ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ। ਅਸੀਂ ਤਾਂ ਅਦਾਲਤ 'ਚ ਇਹ ਲਿਖ ਕੇ ਦੇ ਚੁੱਕੇ ਹਾਂ ਕਿ ਜੇਕਰ ਝੋਨਾ ਵੇਚਣ ਅਤੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੋਈ ਅੰਤਰ ਹੈ, ਤਾਂ ਸੂਬਾ ਸਰਕਾਰ ਇਸ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੈ।
ਇਹ ਵੀ ਪੜ੍ਹੋ: Stubble Case: ਫਾਜ਼ਿਲਕਾ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਹੋਈ ਵੱਡੀ ਕਾਰਵਾਈ, ਹੁਣ ਤੱਕ 12 ਕਿਸਾਨ ਟੰਗੇ ਗਏ !
ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕਰਨਾ ਸਰਕਾਰ ਲਈ ਆਖਰੀ ਵਿਕਲਪ ਹੈ ਪਰ ਇਹ ਇਸ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਇਸ ਦਾ ਇੱਕੋ ਇੱਕ ਹੱਲ crop diversification ਹੈ।
'ਰਾਜਪਾਲ ਨੂੰ ਭਾਜਪਾ ਆਗੂਆਂ ਦੀ ਤਰ੍ਹਾਂ ਕੰਮ ਕਰਨਾ ਬੰਦ ਕਰ ਦੇਣਾ ਚਾਹੀਦਾ'
ਰਾਜਪਾਲ 'ਤੇ ਸੁਪਰੀਮ ਕੋਰਟ ਦੀ ਟਿੱਪਣੀ 'ਤੇ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਭਾਜਪਾ ਨੇਤਾ ਦੀ ਤਰ੍ਹਾਂ ਕੰਮ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਆਪਣਾ ਕੰਮ ਕਰਨਾ ਚਾਹੀਦਾ ਹੈ। ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਰੇੜਕੇ 'ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਚੀਫ਼ ਜਸਟਿਸ (ਸੀਜੇਆਈ ਡੀਵਾਈ ਚੰਦਰਚੂੜ) ਨੇ ਪੰਜਾਬ ਦੇ ਰਾਜਪਾਲ ਨੂੰ ਖਰੀਆਂ-ਖਰੀਆਂ ਸੁਣਾਈਆਂ। ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਹੋਣ ਵਾਲੇ ਸੈਸ਼ਨ ਨੂੰ ਸੰਵਿਧਾਨਕ ਤੌਰ 'ਤੇ ਜਾਇਜ਼ ਕਰਾਰ ਦਿੱਤਾ ਹੈ।
ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਪੁੱਛਿਆ ਕਿ ਕੀ ਰਾਜਪਾਲ ਨੂੰ ਇਸ ਗੱਲ ਦਾ ਅੰਦਾਜ਼ਾ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਕਾਰ ਵੱਡਾ ਮਤਭੇਦ ਹੈ। ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਕੀਤਾ ਗਿਆ ਹੈ, ਤਾਂ ਉਨ੍ਹਾਂ ਨੂੰ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Sangrur News: ਨਵੇਂ ਵਿਆਹੇ ਮੰਤਰੀ ਦੇ ਘਰ ਅੱਗੇ ਜਥੇਬੰਦੀਆਂ ਨੇ ਸਾੜਿਆ ਪੁਤਲਾ, ਵਾਅਦਾਖ਼ਿਲਾਫ਼ੀ ਦੇ ਲਾਏ ਇਲਜ਼ਾਮ