Punjab News: ਪੰਜਾਬ ਵਿੱਚ ਅੱਜ (1 ਜੁਲਾਈ) 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਸ਼ੁਰੂਆਤ ਆਪਣੇ ਗ੍ਰਹਿ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ਕੀਤੀ।

Continues below advertisement

ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ (SC) ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇ। ਪਹਿਲੀ ਵਾਰ ਸਰਕਾਰ ਨੇ ਇਹ ਰਕਮ 3 ਮਹੀਨਿਆਂ ਦੀ ਇਕੱਠਿਆਂ ਦਿੱਤੀ।

Continues below advertisement

ਜਿਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਦਿੱਤੇ ਗਏ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੁਹਾਡੇ ਮੋਬਾਈਲ 'ਤੇ ਕਿਸੇ ਵੀ ਵੇਲੇ ਟੂ-ਟੂ ਵੱਜਣੀ ਸ਼ੁਰੂ ਹੋ ਜਾਵੇਗੀ। ਕੱਲ੍ਹ ਤੱਕ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਸਨ।

ਚੋਣਾਂ ਤੋਂ 8 ਮਹੀਨੇ ਪਹਿਲਾਂ 'ਆਪ' ਨੇ ਵਾਅਦਾ ਕੀਤਾ ਪੂਰਾ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਜੇਕਰ ਉਹ ਸਰਕਾਰ ਬਣਾਉਂਦੀ ਹੈ, ਤਾਂ ਉਹ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਵੇਗੀ। ਹਾਲਾਂਕਿ, ਸਰਕਾਰ ਨੇ ਇਸ ਵਿੱਚ ਚਾਰ ਸਾਲ ਦੀ ਦੇਰੀ ਕੀਤੀ। ਹੁਣ, 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਸਿਰਫ਼ ਅੱਠ ਮਹੀਨੇ ਪਹਿਲਾਂ, ਸਰਕਾਰ ਇਸ ਵਾਅਦੇ ਨੂੰ ਪੂਰਾ ਕਰ ਰਹੀ ਹੈ। ਇਸ ਸਾਲ, ਸਰਕਾਰ ਨੇ ਬਜਟ ਵਿੱਚ ₹9,300 ਕਰੋੜ ਅਲਾਟ ਕੀਤੇ ਸਨ।