Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ।
ਇਸ ਬਾਬਤ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਕਿਹਾ, ਅੱਜ ਪੰਜਾਬ ਸਕੱਤਰੇਤ ਦੇ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਨਵੇਂ ਸਾਲ 2023 ਦਾ ਕਲੰਡਰ ਜਾਰੀ ਕੀਤਾ… ਉਮੀਦ ਕਰਦਾ ਹਾਂ ਇਸ ਸਾਲ ਦਾ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖ਼ੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ…ਸਰਕਾਰ ਤਰਫੋਂ ਅਸੀਂ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਰੰਗਲਾ ਬਣਾਉਣ ਲਈ ਪੂਰੇ ਵਚਨਬੱਧ ਹਾਂ…."
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।
ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ: Punjab News: ਖੁਦ ਹੀ ਲਾ ਲਓ ਦੁਕਾਨਾਂ ਅੱਗੇ ਪੰਜਾਬੀ 'ਚ ਬੋਰਡ, ਨਹੀਂ ਤਾਂ ਪੰਜਾਬ ਸਰਕਾਰ ਲਵੇਗੀ ਸਖਤ ਐਕਸ਼ਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।