Arvind Kejriwal News:ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੋਸਟ ਪਾ ਕੇ ਕਿਹਾ ਤਾਨਾਸ਼ਾਹੀ ਦੀ ਵੀ ਕੋਈ ਹੱਦ ਹੁੰਦੀ ਹੈ। ਇਹ ਉਨ੍ਹਾਂ ਨੂੰ ਇਸ ਲਈ ਕਹਿਣਾ ਪਿਆ ਕਿਉਂਕਿ ਹਿਰਾਸਤ 'ਚ ਅਰਵਿੰਦ ਕੇਜਰੀਵਾਲ ਦੀ ਇੰਸੁਲਿਨ ਰੋਕ ਦਿੱਤੀ ਗਈ ਹੈ। ਉਨ੍ਹਾਂ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਕਿਹਾ ਕਿ- 'ਤਾਨਾਸ਼ਾਹੀ ਦੀ ਵੀ ਕੋਈ ਹੱਦ ਹੁੰਦੀ ਹੈ...ਹੁਣ ਹਿਰਾਸਤ 'ਚ ਅਰਵਿੰਦ ਜੀ ਦੀ ਇੰਸੁਲਿਨ ਰੋਕ ਦਿੱਤੀ ਗਈ ਹੈ...ਅਰਵਿੰਦ ਜੀ 30 ਸਾਲ ਤੋਂ ਸ਼ੂਗਰ ਦੇ ਮਰੀਜ਼ ਨੇ ਤੇ ਉਹਨਾਂ ਨੂੰ ਰੋਜ਼ਾਨਾ 54 ਯੂਨਿਟ ਇੰਸੁਲਿਨ ਲੈਣੀ ਹੁੰਦੀ ਹੈ...ਜੇਲ੍ਹ ਪ੍ਰਸ਼ਾਸਨ ਇੰਸੁਲਿਨ ਨਹੀਂ ਲੈਣ ਦੇ ਰਿਹਾ ਤੇ ਇਸ ਵੇਲੇ ਅਰਵਿੰਦ ਜੀ ਦਾ ਸ਼ੂਗਰ ਲੈਵਲ 300 ਤੱਕ ਪਹੁੰਚ ਗਿਆ ਹੈ...ਇਹ ਚਿੰਤਾ ਵਾਲੀ ਗੱਲ ਹੈ'


 


 






 


ਦੱਸ ਦਈਏ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ ਸੀ। ਜਿੱਥੇ ਈਡੀ ਵੱਲੋਂ ਕੋਰਟ ਦੇ ਵਿੱਚ ਦਾਅਵਾ ਕੀਤਾ ਗਿਆ ਕਿ ਅਰਵਿੰਦ ਕੇਜਰੀਵਾਲ ਆਪਣੀ ਖਰਾਬ ਸਿਹਤ ਦੇ ਆਧਾਰ 'ਤੇ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਕਰਕੇ ਉਹ ਜਾਣਬੁੱਝ ਕੇ ਜ਼ਿਆਦਾ ਮਿੱਠੇ ਵਾਲੀਆਂ ਚੀਜ਼ਾਂ ਖਾ ਰਹੇ ਹਨ। 


ED ਦੇ ਦਾਅਵਿਆਂ ਤੋਂ ਭੜਕੀ ਆਤਿਸ਼ੀ ਨੇ ਵੀ ਕਿਹਾ ਕਿ ਭਾਜਪਾ ਈਡੀ ਰਾਹੀਂ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਈਡੀ ਨੇ ਅਦਾਲਤ ਵਿੱਚ ਝੂਠ ਬੋਲਿਆ ਕਿ ਮੁੱਖ ਮੰਤਰੀ ਕੇਜਰੀਵਾਲ ਜੇਲ੍ਹ ਵਿੱਚ ਮਿੱਠੀ ਚਾਹ ਪੀਂਦੇ ਹਨ ਅਤੇ ਮਠਿਆਈ ਖਾਂਦੇ ਹਨ। 


ਆਤਿਸ਼ੀ ਨੇ ਦੋਸ਼ ਲਾਇਆ ਕਿ ਭਾਜਪਾ ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਹ ਅਰਵਿੰਦ ਕੇਜਰੀਵਾਲ ਦੀ ਜਾਨ ਲੈਣ ਦੀ ਸਾਜਿਸ਼ ਰਚ ਰਹੇ ਹਨ। ਅਰਵਿੰਦ ਕੇਜਰੀਵਾਲ ਉਹ ਵਿਅਕਤੀ ਹਨ, ਜਿਨ੍ਹਾਂ ਨੂੰ ਭਾਜਪਾ ਦਿੱਲੀ 'ਚ ਨਹੀਂ ਹਰਾ ਸਕਦੀ। ਉਨ੍ਹਾਂ ਕਿਹਾ ਕਿ ਸੀਐਮ ਕੇਜਰੀਵਾਲ 30 ਸਾਲਾਂ ਤੋਂ ਸ਼ੂਗਰ ਤੋਂ ਪੀੜਤ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।