Bhagwant Mann: CM ਮਾਨ ਦਾ ਐਲਾਨ ਤੇ ਵਿਰੋਧੀਆਂ ਨੂੰ ਕਰਾਰਾ ਜਵਾਬ, ਪੰਜਾਬ ਸਰਕਾਰ ਖ਼ਰੀਦੇਗੀ ਦੋ ਹੋਰ ਥਰਮਲ ਪਲਾਂਟ
Punjab News: ਸੀਐਮ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਘਾਟੇ ਵਿੱਚ ਵਿਭਾਗ ਵੇਚਦਾ ਰਿਹਾ ਹੈ ਪਰ ਪੰਜਾਬ ਦੀ ਆਪ ਸਰਕਾਰ ਨੇ ਉਲਟੀ ਗੰਗਾ ਵਹਾਅ ਦਿੱਤੀ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant Mann) ਨੇ 1 ਜਨਵਰੀ ਨੂੰ ਖਰੀਦੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਵਿਰੋਧ ਦਾ ਜਵਾਬ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਦੋ ਹੋਰ ਪ੍ਰਾਈਵੇਟ ਪਲਾਂਟ ਵੀ ਖਰੀਦਣ ਲਈ ਤਿਆਰ ਹਨ। ਪਹਿਲੀ ਜਨਵਰੀ ਤੋਂ ਉਹੀ ਥਰਮਲ ਪਲਾਂਟ ਜਿਸ ਤੋਂ ਉਨ੍ਹਾਂ ਨੂੰ 7.05 ਰੁਪਏ ਵਿੱਚ ਬਿਜਲੀ ਮਿਲ ਰਹੀ ਸੀ, ਉਹ 4.5 ਰੁਪਏ ਵਿੱਚ ਬਿਜਲੀ ਬਣਾ ਰਿਹਾ ਹੈ।
ਮਿਸ਼ਨ ਰੁਜ਼ਗਾਰ !! ਸਹਿਕਾਰਤਾ ਵਿਭਾਗ ਦੇ 520 ਨਵ-ਨਿਯੁਕਤ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live.. https://t.co/gEVxIktDZT
— Bhagwant Mann (@BhagwantMann) January 9, 2024
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੀ.ਐਮ.ਭਗਵੰਤ ਮਾਨ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ 'ਚ ਸਹਿਕਾਰਤਾ ਵਿਭਾਗ 'ਚ ਨਿਯੁਕਤ ਹੋਣ ਵਾਲੇ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਪਹੁੰਚੇ ਸਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਘਾਟੇ ਵਿੱਚ ਵਿਭਾਗ ਵੇਚਦਾ ਰਿਹਾ ਹੈ ਪਰ ਪੰਜਾਬ ਦੀ ਆਪ ਸਰਕਾਰ ਨੇ ਉਲਟੀ ਗੰਗਾ ਵਹਾਅ ਦਿੱਤੀ ਹੈ।
ਪੰਜਾਬ ਸਰਕਾਰ ਨੇ ਘਾਟੇ ਵਿੱਚ ਚੱਲ ਰਿਹਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਲਿਆ ਹੈ, ਜਿਸ ਦਾ ਵਿਰੋਧ ਹੋ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ 2015 ਤੋਂ ਬੰਦ ਪਈ ਝਾਰਖੰਡ ਕੋਲੇ ਦੀ ਖਾਣ ਨੂੰ 'ਆਪ' ਸਰਕਾਰ ਨੇ ਖੋਲ੍ਹਿਆ ਸੀ। ਜਿੱਥੋਂ ਇੰਨਾ ਕੋਲਾ ਨਿਕਲਦਾ ਹੈ ਕਿ ਸਾਨੂੰ ਕਈ ਵਾਰ ਮਾਈਨਿੰਗ ਬੰਦ ਕਰਨੀ ਪਈ।
ਇਸ ਖਾਨ ਦਾ ਨਿਯਮ ਇਹ ਹੈ ਕਿ ਇੱਥੋਂ ਨਿਕਲਣ ਵਾਲਾ ਕੋਲਾ ਸਰਕਾਰੀ ਥਰਮਲ ਪਲਾਂਟਾਂ ਵਿੱਚ ਹੀ ਵਰਤਿਆ ਜਾ ਸਕਦਾ ਹੈ। ਪਰ ਪੰਜਾਬ ਵਿੱਚ ਪੰਜ ਥਰਮਲ ਪਲਾਂਟਾਂ ਵਿੱਚੋਂ ਸਿਰਫ਼ ਦੋ ਹੀ ਸਰਕਾਰੀ ਸਨ। ਤੀਸਰਾ ਪੰਜਾਬ ਸਰਕਾਰ ਨੇ ਖਰੀਦ ਲਿਆ ਹੈ, ਤਾਂ ਜੋ ਇਸ ਵਿੱਚ ਝਾਰਖੰਡ ਤੋਂ ਆਉਣ ਵਾਲਾ ਕੋਲਾ ਵਰਤਿਆ ਜਾ ਸਕੇ। ਇਸ ਨਾਲ ਲੋਕਾਂ ਨੂੰ ਸਸਤੀ ਬਿਜਲੀ ਮਿਲ ਸਕੇਗੀ। ਅਸੀਂ ਅਗਲੇ ਦੋ ਹੋਰ ਥਰਮਲ ਪਲਾਂਟ ਵੀ ਖਰੀਦਣਾ ਚਾਹੁੰਦੇ ਹਾਂ। ਨਾਲ ਮਹਿੰਗੇ ਸਮਝੌਤੇ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।