ਪੜਚੋਲ ਕਰੋ

CM ਮਾਨ ਦਾ ਐਲਾਨ, ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਹਿਤ ਪੇਂਡੂ ਸੜਕਾਂ ਦੀ ਹੋਵੇਗੀ ਉਸਾਰੀ

ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ।

Punjab News: ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ।

 ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਲਿਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ।

ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget