ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਦਿਆਂ ਹੀ CM ਮਾਨ ਨੇ ਮਾਰਿਆ ਤਾਅਨਾ, ਕਿਹਾ- ਪਹਿਲਾਂ ਹੀ ਖ਼ਤਮ ਹੋ ਗਿਆ ਹੈ ਅਕਾਲੀ ਦਲ
5 ਮੈਂਬਰੀ ਕਮੇਟੀ ਨੇ ਇੱਕ ਪੰਥਕ ਤੇ ਦੂਜਾ ਰਾਜਨੀਤਿਕ ਧੜਾ ਬਣਾਇਆ ਹੈ। ਰਾਜਨੀਤਿਕ ਪਾਰਟੀ ਦਾ ਪ੍ਰਬੰਧਨ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਕਰਨਗੇ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੰਥਕ ਕਮੇਟੀ ਦਾ ਪ੍ਰਬੰਧਨ ਕਰਨਗੇ।

Punjab News: ਅੱਜ ਪੰਜਾਬ ਦੀ ਪੰਥਕ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਅਕਾਲ ਤਖ਼ਤ ਸਾਹਿਬ ਦੀ ਭਰਤੀ ਕਮੇਟੀ ਨੇ ਇੱਕ ਨਵੀਂ ਪੰਥਕ ਪਾਰਟੀ ਬਣਾਈ ਹੈ, ਜਿਸਦਾ ਆਗੂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਨੂੰ ਪੰਥਕ ਕਮੇਟੀ ਦੀ ਚੇਅਰਪਰਸਨ ਐਲਾਨਿਆ ਗਿਆ ਹੈ।
5 ਮੈਂਬਰੀ ਕਮੇਟੀ ਨੇ ਇੱਕ ਪੰਥਕ ਤੇ ਦੂਜਾ ਰਾਜਨੀਤਿਕ ਧੜਾ ਬਣਾਇਆ ਹੈ। ਰਾਜਨੀਤਿਕ ਪਾਰਟੀ ਦਾ ਪ੍ਰਬੰਧਨ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਕਰਨਗੇ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੰਥਕ ਕਮੇਟੀ ਦਾ ਪ੍ਰਬੰਧਨ ਕਰਨਗੇ। ਦੋਵੇਂ ਵੱਖਰੇ ਤੌਰ 'ਤੇ ਕੰਮ ਕਰਨਗੇ। ਇਹ ਧੜੇ ਸੁਖਬੀਰ ਬਾਦਲ ਦੀ ਰਾਜਨੀਤਿਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਮਾਨਾਂਤਰ ਕੰਮ ਕਰਨਗੇ।
ਇਸ ਤੋਂ ਬਾਅਦ ਹੁਣ ਸਿਆਸੀ ਧਿਰਾਂ ਵੱਲੋਂ ਇਸ ਨੂੰ ਲੈ ਕੇ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰਤੀ ਕਮੇਟੀ ਦੇ ਮੁੱਦੇ 'ਤੇ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸੁਖਬੀਰ ਬਾਦਲ ਮੁਆਫ਼ੀ ਮੰਗ ਰਿਹਾ ਹੈ ਤੇ ਸਾਰਿਆਂ ਨੂੰ ਇਕੱਠੇ ਹੋਣ ਦੀ ਅਪੀਲ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਅਕਾਲੀ ਦਲ ਟੁੱਟ ਰਿਹਾ ਹੈ।
ਮਾਨ ਨੇ ਇਸ ਮੌਕੇ ਤਾਹਨਾ ਮਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1920 ਵਿੱਚ ਸ਼ੁਰੂ ਹੋਇਆ ਸੀ ਅਤੇ 2020 ਵਿੱਚ ਖਤਮ ਹੋ ਗਿਆ, ਇਹ 100 ਸਾਲਾਂ ਦੀ ਲੀਜ਼ ਸੀ, ਜੋ ਹੁਣ ਪੂਰੀ ਹੋ ਗਈ ਹੈ।
ਦੱਸ ਦਈਏ ਕਿ ਪ੍ਰਧਾਨ ਬਣਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, "ਸਭ ਤੋਂ ਪਹਿਲਾਂ, ਮੈਂ ਆਪਣੇ ਗੁਰੂਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਹਮੇਸ਼ਾ ਮੇਰੇ 'ਤੇ ਆਪਣਾ ਅਸ਼ੀਰਵਾਦ ਵਰ੍ਹਾਇਆ ਹੈ। ਮੈਂ ਉਨ੍ਹਾਂ ਦਾ ਵੀ ਧੰਨਵਾਦ ਕਰਦਾ ਹਾਂ ਜੋ ਨਾ ਸਿਰਫ਼ ਪੰਜਾਬ ਤੋਂ, ਸਗੋਂ ਮਹਾਰਾਸ਼ਟਰ ਅਤੇ ਬਿਹਾਰ ਤੋਂ ਵੀ ਇੱਥੇ ਆਏ ਹਨ। ਸਾਰੇ ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਮੈਨੂੰ ਗੁਰੂ ਦੀ ਸੇਵਾ ਲਈ ਚੁਣਿਆ ਹੈ, ਜਿਸ ਲਈ ਮੈਂ ਦਿਲੋਂ ਧੰਨਵਾਦ ਕਰਦਾ ਹਾਂ।
ਅੱਜ ਪੰਜਾਬ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਬਾਰੇ ਸਾਨੂੰ ਗੰਭੀਰਤਾ ਨਾਲ ਸੋਚਣਾ ਪਵੇਗਾ। ਹਾਲਾਂਕਿ ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਚੌਣ ਨਹੀਂ ਲੜਾਂਗਾ, ਨਾ ਐਮਪੀ ਦੀ ਨਾ ਐਮਐਲਏ ਦੀ। ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਦਸਾਂਗੇ ਕਿ ਗ੍ਰੰਥੀਆਂ ਦੀ ਪਾਲਿਟੀਕਸ ਕੀ ਹੁੰਦੀ ਹੈ। ਅੰਮ੍ਰਿਤਸਰ ਨੂੰ ਸਿਆਸੀ ਰਾਜਧਾਨੀ ਬਣਾਵਾਂਗੇ। ਉਨ੍ਹਾਂ ਨਾਲ ਹੀ ਇਹ ਵੀ ਦੱਸ ਦਿੱਤਾ ਕਿ ਸਾਡਾ ਦਫਤਰ ਅੰਮ੍ਰਿਤਸਰ ਵਿੱਚ ਹੋਵੇਗਾ।






















