CM ਮਾਨ ਦਾ ਦਾਅਵਾ, ਪਹਿਲੇ ਸਾਲ 'ਚ ਹੀ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਪੰਜਾਬ ਸਰਕਾਰ ਨੇ ਬਣਾਇਆ ਰਿਕਾਰਡ
ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ ਅਤੇ ਸਿਰਫ਼ ਯੋਗ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਹੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਕੋਈ ਤਰਕੀਬ ਕੰਮ ਕਰੇਗੀ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29936 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ।
ਮਿਉਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਰਹੇ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ ਅਤੇ ਸਿਰਫ਼ ਯੋਗ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਹੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਕੋਈ ਤਰਕੀਬ ਕੰਮ ਕਰੇਗੀ।
ਮੈਂ ਤੁਹਾਨੂੰ ਸਾਰਿਆਂ ਨੂੰ ਸਰਕਾਰੀ ਨੌਕਰੀ ਮਿਲਣ ‘ਤੇ ਵਧਾਈ ਦਿੰਦਾ ਹਾਂ
— AAP Punjab (@AAPPunjab) July 6, 2023
ਪਹਿਲਾਂ ਵਾਲੀਆਂ ਸਰਕਾਰਾਂ ਨੇ ਸਰਕਾਰੀ ਨੌਕਰੀ ਨੂੰ ਹਊਆ ਬਣਾ ਦਿੱਤਾ ਸੀ
ਸਾਡੀ ਸਰਕਾਰ ‘ਚ ਮੈਰਿਟ ਦੇ ਆਧਾਰ ‘ਤੇ ਨੌਕਰੀ ਮਿਲੇਗੀ
ਅਸੀਂ ਕਿਸੇ ਵੀ ਸਿਫ਼ਾਰਸ਼ ਕਰਵਾਉਣ ਵਾਲੇ ਨੂੰ ਨੌਕਰੀ ਨਹੀਂ ਦੇਵਾਂਗੇ
— CM @BhagwantMann pic.twitter.com/sqXhVMybpy
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਮ ਆਦਮੀ ਦੀ ਹਾਲਤ ਨੂੰ ਸਮਝਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਉਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਨੇ ਉਸ ਨੂੰ ਆਪਣੀ ਪਰੇਸ਼ਾਨੀ ਅਤੇ ਉਸ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਰਾਜ ਸਰਕਾਰਾਂ ਦੀ ਨਾਂਹ-ਪੱਖੀ ਪਹੁੰਚ ਕਾਰਨ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਹਵਾਈ ਪੱਟੀ (ਰਨਵੇਅ) ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਇਤਾ ਕਰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀਆਂ ਆਸਾਂ ਨੂੰ ਪਰਵਾਜ਼ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪੂਰੀ ਵਾਹ ਲਾ ਦੇਣ।