Punjab News: CM ਮਾਨ ਦੀ ਕਿਸਾਨਾਂ ਨਾਲ ਅਹਿਮ ਮੀਟਿੰਗ, ਖੇਤੀ ਨੀਤੀ ਦਾ ਖਰੜਾ ਕੀਤਾ ਜਾਏਗਾ ਸਾਂਝਾ, ਬੈਂਕ ਕਰਜ਼ 'ਤੇ ਆਵੇਗੀ OTS ਸਕੀਮ, ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀਕਿ ਅੱਜ 5 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਨੀਤੀ ਸਮੇਤ ਅੱਠ ਮੁੱਦਿਆਂ 'ਤੇ ਚਾਰ ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀਕਿ ਅੱਜ 5 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਨੀਤੀ ਸਮੇਤ ਅੱਠ ਮੁੱਦਿਆਂ 'ਤੇ ਚਾਰ ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਖੇਤੀ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਨੂੰ ਕਿਸਾਨਾਂ ਅਤੇ ਸਾਰੇ ਵਿਭਾਗਾਂ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ, ਉਹ ਸਹਿਕਾਰੀ ਬੈਂਕਾਂ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ (OTS) ਲਾਗੂ ਕਰਨਗੇ। ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਸਰਕਾਰੀ ਖਜ਼ਾਨੇ ਵਿੱਚ ਪੈਸਾ ਵੀ ਆਵੇਗਾ।
ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕਿਸਾਨਾਂ ਖਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਬਾਰੇ ਵੀ ਗੱਲਬਾਤ ਹੋਈ ਹੈ। ਹਾਲਾਂਕਿ ਕਈ ਮਾਮਲਿਆਂ ਵਿੱਚ ਚਲਾਨ ਵੀ ਪੇਸ਼ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਐਡਵੋਕੇਟ ਜਨਰਲ ਪੰਜਾਬ ਤੋਂ ਰਾਏ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਅਤੇ ਖੇਤ ਦੇ ਆਖਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਚੰਗੇ ਮਾਹੌਲ ਦੇ ਵਿੱਚ ਹੋਈ
ਵਿੱਤ ਮੰਤਰੀ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਮਾਹੌਲ ਵਿੱਚ ਹੋਈ। ਉਮੀਦ ਹੈ ਕਿ ਕਿਸਾਨ ਵੀ ਆਪਣਾ ਸੰਘਰਸ਼ ਖਤਮ ਕਰ ਦੇਣਗੇ। ਫਸਲੀ ਵਿਭਿੰਨਤਾ 'ਤੇ ਵੀ ਚਰਚਾ ਹੋਈ। ਕੇਂਦਰ ਸਰਕਾਰ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਵਾਲਿਆਂ ਨੂੰ 7000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇਣ ਲਈ ਤਿਆਰ ਹੋ ਗਈ ਹੈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਸਮੇਤ ਕਈ ਮੈਂਬਰ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।