ਪੜਚੋਲ ਕਰੋ

SYL Conflict: CM ਮਾਨ ਦਾ ਨਵਾਂ ਪੈਂਤੜਾ, ‘ਐਸਵਾਈਐਲ’ ਦੀ ਨਹੀਂ, ‘ਵਾਈਐਸਐਲ’ ਦੀ ਗੱਲ ਕਰੋ

ਮੁੱਖ ਮੰਤਰੀ ਨੇ ਕਿਹਾ, “ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਰਕੇ ਸਾਡੇ 150 ਬਲਾਕਾਂ ਵਿੱਚੋਂ 78 ਫੀਸਦੀ ਬਲਾਕ ਗੰਭੀਰ ਖ਼ਤਰੇ ਦੇ ਪੱਧਰ ਉਤੇ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ ਜਿਸ ਕਰਕੇ ਪੰਜਾਬ ਕਿਸੇ ਹੋਰ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ।”

SYL Conflict Meeting: ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਉਤੇ ਭਾਰਤ ਸਰਕਾਰ ਅੱਗੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ।

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਰਕੇ ਸਾਡੇ 150 ਬਲਾਕਾਂ ਵਿੱਚੋਂ 78 ਫੀਸਦੀ ਬਲਾਕ ਗੰਭੀਰ ਖ਼ਤਰੇ ਦੇ ਪੱਧਰ ਉਤੇ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ ਜਿਸ ਕਰਕੇ ਪੰਜਾਬ ਕਿਸੇ ਹੋਰ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਸ ਨਹਿਰ ਲਈ ਇਹ ਪੰਜਾਬ ਵਿਰੋਧੀ ਸਮਝੌਤਾ ਕੀਤਾ ਗਿਆ ਸੀ ਤਾਂ ਉਸ ਵੇਲੇ ਸੂਬੇ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ ਜੋ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਹੈ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਹਰਿਆਣਾ ਨੂੰ ਸਤਲੁਜ, ਯਮੁਨਾ ਤੇ ਹੋਰ ਨਦੀ-ਨਾਲੇ ਤੋਂ 14.10 ਐਮ.ਏ.ਐਫ. ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ ਸਿਰਫ 12.63 ਐਮ.ਏ.ਐਫ. ਪਾਣੀ ਮਿਲ ਰਿਹਾ ਹੈ।

ਇਸ ਪ੍ਰਾਜੈਕਟ ਦੇ ਨਾਮ ਅਤੇ ਪ੍ਰਸਤਾਵ ਨੂੰ ਬਦਲਣ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਮੰਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿਚ ਤਾਂ ਪਹਿਲਾਂ ਹੀ ਪਾਣੀ ਮੁੱਕਿਆ ਹੋਇਆ ਹੈ ਜਿਸ ਕਰਕੇ ਇਸ ਤੋਂ ਇਕ ਤੁਪਕਾ ਵੀ ਦੇਣ ਦਾ ਸਵਾਲ ਪੈਦਾ ਨਹੀਂ ਹੁੰਦਾ।

ਭਗਵੰਤ ਮਾਨ ਨੇ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਤਾਂ ਪੰਜਾਬ ਨੂੰ ਸਤਲੁਜ ਦਰਿਆ ਰਾਹੀਂ ਗੰਗਾ ਤੇ ਯਮੁਨਾ ਤੋਂ ਪਾਣੀ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹੀ ਇਕ ਠੋਸ ਬਦਲ ਹੈ ਜਿਸ ਨੂੰ ਸੂਬੇ ਵਿਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟਾ ਸੂਬਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਪੰਜਾਬ ਦੀ ਕੀਮਤ ਉਤੇ ਹੋਰ ਪਾਣੀ ਮੰਗਿਆ ਜਾ ਰਿਹਾ ਹੈ। ਇਸ ਸਥਿਤੀ ਦੇ ਸੰਦਰਭ ਵਿਚ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਸਾਡੇ ਸੂਬੇ ਦੇ ਖੇਤ ਪਾਣੀ ਖੁਣੋਂ ਸੁੱਕ ਰਹੇ ਹਨ ਤਾਂ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਨਹਿਰੀ ਢਾਂਚਾ ਸਦੀਆਂ ਪੁਰਾਣਾ ਹੈ ਜਿਸ ਕਰਕੇ ਜ਼ਿਲ੍ਹਾ ਜੋ ਸੂਬੇ ਦੇ ਕੇਂਦਰ ਹੈ, ਵੀ ਨਹਿਰੀ ਪਾਣੀ ਦੀ ਟੇਲ ਉਤੇ ਪੈਂਦਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਨੇ ਨਹਿਰੀ ਢਾਂਚੇ ਦੀ ਕਾਇਆ ਕਲਪ ਕਰਨ ਲਈ ਇਕ ਧੇਲਾ ਵੀ ਸੂਬੇ ਨੂੰ ਨਹੀਂ ਦਿੱਤਾ ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ 14 ਲੱਖ ਟਿਊਬਵੈਲ ਹਨ ਜੋ ਸੂਬੇ ਦੀਆਂ ਸਿੰਚਾਈ ਲੋੜਾਂ ਦੀ ਪੂਰਤੀ ਲਈ ਨਿਰੰਤਰ ਪਾਣੀ ਕੱਢ ਰਹੇ ਹਨ ਅਤੇ ਸੂਬੇ ਨੇ ਮੁਲਕ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਕੋਲ ਵਾਧੂ ਪਾਣੀ ਹੋਣ ਕਰਕੇ ਇਹ ਸੂਬਾ ਆਪਣੇ ਜ਼ਿਲ੍ਹਿਆਂ ਵਿਚ ਝੋਨਾ ਦੀ ਖੇਤੀ ਨੂੰ ਉਤਸ਼ਾਹਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਜੋ ਪਾਣੀ ਬਚਾਉਣ ਲਈ ਜਦੋ-ਜਹਿਦ ਕਰ ਰਿਹਾ ਹੈ, ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਅਪਣਾਉਣ ਲਈ ਅਪੀਲਾਂ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਰਿਕਾਰਡ ਪੈਦਾਵਾਰ ਕਰਕੇ ਮੁਲਕ ਨੂੰ ਆਤਮ-ਨਿਰਭਰ ਬਣਾਇਆ ਪਰ ਇਸ ਦੀ ਖਾਤਰ ਸੂਬੇ ਨੇ ਪਾਣੀ ਦੇ ਰੂਪ ਵਿਚ ਇਕੋ-ਇਕ ਬੇਸ਼ਕੀਮਤੀ ਕੁਦਰਤੀ ਸਰੋਤ ਦਾਅ ਉਤੇ ਲਾ ਦਿੱਤਾ।

ਮੁੱਖ ਮੰਤਰੀ ਨੇ ਇਸ ਗੱਲ `ਤੇ ਦੁਖ ਜਤਾਇਆ ਕਿ ਵਿਸ਼ਵ ਪੱਧਰ `ਤੇ ਸਾਰੇ ਜਲ ਸਮਝੌਤਿਆਂ ਵਿਚ ਜਲਵਾਯੂ ਤਬਦੀਲੀ ਦੇ ਮੱਦੇਨਜ਼ਰ 25 ਸਾਲਾਂ ਬਾਅਦ ਰੀਵਿਊ ਕਰਨ ਦੀ ਧਾਰਾ ਦਾ ਜ਼ਿਕਰ ਹੈ ਪਰ ਕੇਵਲ ਸਤਲੁਜ ਯਮੁਨਾ ਲਿੰਕ ਨਹਿਰ ਅਜਿਹਾ ਅਪਵਾਦ ਹੈ ਜਿਸ ਵਿਚ ਅਜਿਹੀ ਧਾਰਾ ਦਾ ਜ਼ਿਕਰ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਇਹ ਵੱਡੀ ਬੇਇਨਸਾਫੀ ਹੋਈ ਹੈ ਅਤੇ ਇਸਦੀ ਜ਼ਿੰਮੇਵਾਰ ਉਸ ਸਮੇਂ ਦੀ ਕੇਂਦਰ ਸਰਕਾਰ ਤੇ ਪੰਜਾਬ ਦੀ ਲੀਡਰਸ਼ਿਪ ਹੈ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget