Operation Sindoor: CM ਮਾਨ ਦੀ 'ਆਪ੍ਰੇਸ਼ਨ ਸਿੰਦੂਰ' 'ਤੇ ਆਈ ਪ੍ਰਤੀਕਿਰਿਆ, 'ਜਵਾਨਾਂ ਦੀ ਹਿੰਮਤ ਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ'
ਭਾਰਤੀ ਵਾਯੂ ਸੈਨਾ ਨੇ ਬੁੱਧਵਾਰ, 7 ਮਈ 2025 ਨੂੰ ‘ਓਪਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਸਥਿਤ ਨੌਂ ਅੱਤਵਾਦੀ ਠਿਕਾਣਿਆਂ 'ਤੇ ਏਅਰ ਸਟਾਈਕ ਕਰਕੇ ਉਨ੍ਹਾਂ ਦਾ ਖਾਤਮਾ ਕੀਤਾ ਹੈ

Operation Sindoor: ਭਾਰਤੀ ਵਾਯੂ ਸੈਨਾ ਨੇ ਬੁੱਧਵਾਰ, 7 ਮਈ 2025 ਨੂੰ ‘ਓਪਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਸਥਿਤ ਨੌਂ ਅੱਤਵਾਦੀ ਠਿਕਾਣਿਆਂ 'ਤੇ ਏਅਰ ਸਟਾਈਕ ਕਰਕੇ ਉਨ੍ਹਾਂ ਦਾ ਖਾਤਮਾ ਕੀਤਾ ਹੈ। ਜਿਸ ਤੋਂ ਬਾਅਦ ਦੇਸ਼ ਦੇ ਵਿੱਚ ਜੋਸ਼ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਸੀ, ਜਿਸ ਵਿੱਚ 26 ਭਾਰਤੀ ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਕਰਕੇ ਪੰਜਾਬ ਵੀ ਹਾਈ ਅਲਰਟ ਉੱਤੇ ਹੈ। ਅਜਿਹੇ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਫੌਜ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਐਕਸ ਉੱਤੇ ਪੋਸਟ ਕੀਤਾ ਗਿਆ ਹੈ।
ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ-CM ਮਾਨ
ਉਨ੍ਹਾਂ ਨੇ ਐਕਸ ਉੱਤੇ ਲਿਖਿਆ ਹੈ- ''ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ 'ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।''
ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ 'ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।
— Bhagwant Mann (@BhagwantMann) May 7, 2025
ਜੈ ਹਿੰਦ, ਜੈ ਭਾਰਤ।
.....
आतंकवाद के खिलाफ इस लड़ाई में…
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















