Punjab Breaking News Live 24 May: ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ CM ਮਾਨ ਦਾ ਰੋਡ ਸ਼ੋਅ, ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ, ਮਾਤਾ ਵੈਸ਼ਨੋ ਮੰਦਰ ਨੂੰ ਜਾ ਰਹੇ 7 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ

Punjab Breaking News Live 24 May: ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ CM ਮਾਨ ਦਾ ਰੋਡ ਸ਼ੋਅ, ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ, ਮਾਤਾ ਵੈਸ਼ਨੋ ਮੰਦਰ ਨੂੰ ਜਾ ਰਹੇ 7 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ

ABP Sanjha Last Updated: 24 May 2024 12:24 PM
Lok Sabha Election 2024: ਭਾਈ ਅੰਮ੍ਰਿਤਪਾਲ ਸਿੰਘ ਨੇ ਬਦਲੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਸਮੀਕਰਨ! ਰਵਾਇਤੀ ਪਾਰਟੀਆਂ ਨੂੰ ਸਿੱਧੀ ਟੱਕਰ

Khadoor Sahib Lok Sabha Seat: ਦੇਸ਼ ਤੇ ਦੁਨੀਆ ਭਰ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਨਰਿੰਦਰ ਮੋਦੀ ਮੁੜ ਆਉਣਗੇ ਜਾਂ ਬੀਜੇਪੀ ਦੇ 10 ਸਾਲਾਂ ਦੇ ਰਾਜ ਨੂੰ ਬ੍ਰੇਕ ਲੱਗੇਗੀ? ਦੂਜੇ ਪਾਸੇ ਪੰਜਾਬ ਅੰਦਰ ਲੋਕਾਂ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਉਪਰ ਹਨ। ਇਸ ਦੌਰਾਨ ਪੰਜਾਬ ਵਿੱਚ ਖਡੂਰ ਸਾਹਿਬ ਲੋਕ ਸਭਾ ਹਲਕਾ ਵੀ ਸੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।


ਅਹਿਮ ਗੱਲ ਹੈ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਦੀ ਚਰਚਾ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਕਰਕੇ ਨਹੀਂ ਸਗੋਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਕਰਕੇ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਤੇ ਧਰਮ ਪ੍ਰਚਾਰਕ ਵਜੋਂ ਜਾਣੇ ਜਾਂਦੇ ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਇਸ ਲਈ ਖਡੂਰ ਸਾਹਿਬ ਲੋਕ ਸਭਾ ਹਲਕੇ 'ਤੇ ਨਜ਼ਰ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਿੱਖਾਂ ਤੋਂ ਇਲਾਵਾ ਭਾਰਤੀ ਏਜੰਸੀਆਂ ਦੀ ਵੀ ਹੈ।





 



Ludhiana News: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ 'ਚ ਡਿੱਗੀ, 4 ਦੀ ਮੌਤ, 1 ਬੱਚਾ ਰੁੜਿਆ, 12 ਜ਼ਖ਼ਮੀ

Ludhiana News: ਮਾਛੀਵਾੜਾ ਨੇੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ। ਇਸ ਵਿਚ 2 ਔਰਤਾਂ (ਮਾਵਾਂ-ਧੀਆਂ) ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿਚ 2 ਬੱਚੇ ਗਗਨਜੋਤ ਕੌਰ (15) ਅਤੇ ਇੱਕ ਲੜਕੀ ਦਾ ਨਾਮ ਪਤਾ ਨਹੀਂ ਲੱਗਿਆ, ਉਹ ਵੀ ਨਹੀਂ ਬਚ ਸਕੇ। ਇਸ ਤੋਂ ਇਲਾਵਾ ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ।





 



Wheat Residue: ਪੰਜਾਬ ਨੇ ਮੁੜ ਤੋੜਿਆ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਰਿਕਾਰਡ, ਨਵੇਂ ਅੰਕੜੇ ਜਾਰੀ, ਚੋਣਾਂ ਦੇ ਮਾਹੌਲ 'ਚ ਲਾਹਾ

Wheat Residue Burning: ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਰਿਕਾਰਡ ਸੀਜ਼ਨ ਖ਼ਤਮ ਹੋਣ ਤੋਂ ਸਿਰਫ਼ 7 ਦਿਨ ਪਹਿਲਾਂ ਹੀ ਟੁੱਟ ਗਿਆ ਹੈ। 2023 ਦੇ ਪੂਰੇ ਸੀਜ਼ਨ ਵਿੱਚ (1 ਅਪ੍ਰੈਲ ਤੋਂ 30 ਮਈ ਤੱਕ) 11,353 ਥਾਵਾਂ 'ਤੇ ਨਾੜ ਸਾੜਨ ਦੀਆਂ ਘਟਨਾਵਾਂ ਵਾਪਰੀਆਂ। ਪਰ ਇਸ ਵਾਰ ਇਹ ਅੰਕੜਾ 23 ਮਈ ਨੂੰ ਹੀ 11434 ਤੱਕ ਪਹੁੰਚ ਗਿਆ। ਇੰਨਾ ਹੀ ਨਹੀਂ 20 ਮਈ 2023 ਤੱਕ 10940 ਥਾਵਾਂ 'ਤੇ ਨਾੜ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ। 

Jalandhar News: 'ਅਜੀਤ' ਅਖਬਾਰ ਦੇ ਸੰਪਾਦਕ ਦੇ ਦਫਤਰ ਪਹੁੰਚੀ ਵਿਜੀਲੈਂਸ, ਦਫਤਰ ਬਾਹਰ ਚਿਪਕਾਇਆ ਨੋਟਿਸ

Jalandhar News: ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਨਾਮਜ਼ਦ ਅਜੀਤ ਅਖਬਾਰ ਸਮੂਹ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸੀਬਤਾਂ ਵਧ ਗਈਆਂ ਹਨ। ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰ ਜੀਤ ਸਿੰਘ ਆਪਣੀ ਟੀਮ ਨਾਲ ਹਮਦਰਦ ਦੇ ਦਫ਼ਤਰ ਪੁੱਜ ਗਏ। ਉਨ੍ਹਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ। ਇਸ ਵਿੱਚ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।





 



Lok Sabha Election: BSP ਸੁਪਰੀਮੋ ਮਾਇਆਵਤੀ ਆਉਣਗੇ ਪੰਜਾਬ, ਨਵਾਂਸ਼ਹਿਰ 'ਚ ਕਰਨਗੇ ਰੈਲੀ, ਸਾਰੇ ਉਮੀਦਵਾਰ ਰਹਿਣਗੇ ਮੌਜੂਦ

Lok Sabha Election 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ, ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਵੱਡੇ ਦਿੱਗਜਾਂ ਦਾ ਤਾਂਤਾ ਲੱਗਿਆ ਹੋਇਆ ਹੈ, ਪੀਐਮ ਮੋਦੀ ਤੋਂ ਲੈਕੇ ਵੱਡੇ-ਵੱਡੇ ਆਗੂ ਚੋਣ ਪ੍ਰਚਾਰ ਕਰ ਰਹੇ ਹਨ। ਉੱਥੇ ਹੀ ਬਸਪਾ ਸੁਪਰੀਮੋ ਮਾਇਆਵਤੀ ਵੀ ਪੰਜਾਬ ਆ ਰਹੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।


PM Modi: ਪੰਜਾਬ 'ਚ ਪੀਐਮ ਮੋਦੀ ਦਾ ਦੂਜਾ ਦਿਨ, ਦਿਨੇਸ਼ ਬਾਬੂ, ਮਨਜੀਤ ਮੰਨਾ ਸਣੇ ਇਨ੍ਹਾਂ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ, ਕਈ ਰੂਟ ਹੋਏ ਡਾਇਵਰਟ

PM Modi 2nd Day in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ 'ਚ ਚੋਣ ਮੀਟਿੰਗ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ 'ਚ ਉਤਰਨਗੇ। ਉਨ੍ਹਾਂ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।





 



ਪਿਛੋਕੜ

Punjab Breaking News Live 24 May: ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਅਤੇ ਹੁਸ਼ਿਆਪੁਰ ਲੋਕ ਸਭਾ ਹਲਕਿਆਂ ਵਿੱਚ ਰੋਡ ਸ਼ੋਅ ਕੱਢਣਗੇ। ਇਸ ਦੌਰਾਨ ਉਹ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਜਨ ਸਭਾ ਕਰਨਗੇ। ਜਦੋਂ ਕਿ ਪਾਰਟੀ ਦੇ ਉਮੀਦਵਾਰ ਅਤੇ ਗੁਰਦਾਸਪੁਰ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਲਈ ਦੋ ਰੋਡ ਸ਼ੋਅ ਅਤੇ ਜਨ ਸਭਾ ਕਰਕੇ ਆਪਣੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣਗੇ। ਇਸ ਦੇ ਨਾਲ ਹੀ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦਾ ਸੱਦਾ ਵੀ ਦੇਣਗੇ। ਪੁਲਿਸ ਵੱਲੋਂ ਉਕਤ ਇਲਾਕਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।


Punjab News: ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ CM ਮਾਨ ਦਾ ਰੋਡ ਸ਼ੋਅ, ਸ਼ੈਰੀ ਕਲਸ਼ੀ ਅਤੇ ਚੱਬੇਵਾਲ ਲਈ ਮੰਗਣਗੇ ਵੋਟ


ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ


Weather Report Update: ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਅਗਲੇ 5 ਦਿਨਾਂ ਤੱਕ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣਗੇ। ਇਨ੍ਹਾਂ ਰਾਜਾਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 23 ਮਈ ਦੀ ਰਾਤ ਸਭ ਤੋਂ ਗਰਮ ਰਾਤਾਂ ਵਿੱਚੋਂ ਇੱਕ ਹੋਵੇਗੀ। ਰਾਜਸਥਾਨ 'ਚ ਵੀਰਵਾਰ ਨੂੰ ਲੂ ਅਤੇ ਗਰਮੀ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਬਾੜਮੇਰ ਵਿੱਚ ਲਗਾਤਾਰ ਦੂਜੇ ਦਿਨ ਤਾਪਮਾਨ 48 ਡਿਗਰੀ ਤੋਂ ਉਪਰ ਰਿਹਾ। ਇੱਥੇ ਤਾਪਮਾਨ 48.8 ਡਿਗਰੀ ਤੱਕ ਪਹੁੰਚ ਗਿਆ। ਜੈਸਲਮੇਰ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਪਮਾਨ 53 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।


ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ, ਗਰਮੀ ਕਾਰਨ 8 ਮੌਤਾਂ, ਰੈੱਡ ਅਲਰਟ 'ਤੇ ਪੰਜਾਬ 


Ambala Road Accident: ਹਰਿਆਣਾ ਦੇ ਅੰਬਾਲਾ 'ਚ ਸ਼ੁੱਕਰਵਾਰ ਸਵੇਰੇ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 25 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਅੰਬਾਲਾ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।


Road Accident: ਸਵੇਰੇ ਸਵੇਰੇ ਵਾਪਰਿਆ ਭਾਣਾ, ਮਾਤਾ ਵੈਸ਼ਨੋ ਮੰਦਰ ਨੂੰ ਜਾ ਰਹੇ 7 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.