![ABP Premium](https://cdn.abplive.com/imagebank/Premium-ad-Icon.png)
Debate on SYL: ਸੀਐਮ ਭਗਵੰਤ ਮਾਨ ਦੀ ਜਾਖੜ, ਵੜਿੰਗ ਤੇ ਸੁਖਬੀਰ ਨੂੰ ਮੁੜ ਚੁਣੌਤੀ, 1 ਨਵੰਬਰ ਨੂੰ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ...
CM Mann challenges Badal, Jakhar, Raja Warring again - ਸੀਐਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ
![Debate on SYL: ਸੀਐਮ ਭਗਵੰਤ ਮਾਨ ਦੀ ਜਾਖੜ, ਵੜਿੰਗ ਤੇ ਸੁਖਬੀਰ ਨੂੰ ਮੁੜ ਚੁਣੌਤੀ, 1 ਨਵੰਬਰ ਨੂੰ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ... CM Mann's statement on SYL dispute, personal attacks on Jakhar and Sukhbir Badal, again challenge Debate on SYL: ਸੀਐਮ ਭਗਵੰਤ ਮਾਨ ਦੀ ਜਾਖੜ, ਵੜਿੰਗ ਤੇ ਸੁਖਬੀਰ ਨੂੰ ਮੁੜ ਚੁਣੌਤੀ, 1 ਨਵੰਬਰ ਨੂੰ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ...](https://feeds.abplive.com/onecms/images/uploaded-images/2023/10/11/a173a1bc30a1d8952dcef8b2c97015361697000994118785_original.jpg?impolicy=abp_cdn&imwidth=1200&height=675)
SYL ਵਿਵਾਦ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਦੇ ਨਾਮ ਇੱਕ ਹੋਰ ਟਵੀਟ ਕੀਤਾ ਹੈ। ਇਸ ਵਿੱਚ ਸੀਐਮ ਭਗਵੰਤ ਮਾਨ ਨੇ ਸਿੱਧਾ ਹਮਲਾ ਕੀਤਾ ਹੈ। ਮੁੱਖ ਮੰਤਰੀ ਦੇ ਨਿਸ਼ਾਨੇ 'ਤੇ ਇੱਕ ਵਾਰ ਮੁੜ ਤੋਂ ਤਿੰਨੇ ਵਿਰੋਧੀ ਪਾਰਟੀਆਂ ਦੇ ਪ੍ਰਧਾਨ ਆਏ ਹਨ। ਸੀਐਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ 1 ਨਵੰਬਰ ਨੂੰ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ।
ਟਵੀਟ ਕਰਕੇ ਹੋਏ ਸੀਐਮ ਨੇ ਲਿਖਿਆ ਕਿ - ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ , ,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 8 ਅਕਤੂਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਚੁਣੌਤੀ ਦਿੱਤੀ ਤਾਂ ਉਹਨਾ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ ਕਿ - ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)