(Source: ECI/ABP News/ABP Majha)
Punjab News: ਗਠਜੋੜ ਦੀਆਂ ਚਰਚਾਵਾਂ 'ਤੇ CM ਮਾਨ ਦਾ ਤੰਜ, ਇਹ ਕੁਰਸੀ ਵਾਸਤੇ ਕਰ ਰਹੇ ਨੇ ਜੋੜ ਤੋੜ ਤੇ ਮੈਂ...
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ।
Punjab News: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ਉੱਤੇ ਹਨ। ਹਾਲਾਂਕਿ ਦੋਵਾਂ ਧਿਰਾਂ ਵੱਲੋਂ ਹਾਲੇ ਤੱਕ ਅਧਿਕਾਰਕ ਤੌਰ ਉੱਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਦੀ ਜੋੜ ਤੋੜ ਦੀ ਰਾਜਨੀਤੀ ਉੱਤੇ ਤੰਜ ਕਸਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ।
ਅਕਾਲੀ-ਭਾਜਪਾ ਵਾਲੇ ਜੋੜ-ਤੋੜ ਕਰ ਰਹੇ ਨੇ ਆਪਣੀਆਂ ਕੁਰਸੀਆਂ ਲਈ…ਮੈਂ ਜੋੜ ਤੋੜ ਕਰ ਰਿਹਾ ਹਾਂ ਨੌਜਵਾਨਾਂ ਨੂੰ ਨੌਕਰੀਆਂ ਦੀਆਂ ਕੁਰਸੀਆਂ ਲਈ…ਅੱਜ ਕੱਲ੍ਹ ਲੋਕ ਸਿਆਣੇ ਨੇ…ਇਹਨਾਂ ਦੀਆਂ ਚਾਲਾਂ ਨੂੰ ਸਭ ਸਮਝਦੇ ਨੇ.. pic.twitter.com/DgQKqXVc3f
— Bhagwant Mann (@BhagwantMann) July 6, 2023
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।