ਚੰਡੀਗੜ੍ਹ: ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ। 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। 1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਰਹਿਣਗੇ।
ਇਨ੍ਹਾਂ ਲੋਕਾਂ ਨੇ ਦਿੱਤੀ ਸੀਐੱਮ ਮਾਨ ਨੂੰ ਵਧਾਈ
ਰਾਘਵ ਚੱਢਾ ਨੇ ਦਿੱਤੀ ਵਧਾਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤੀ ਵਧਾਈ
ਅਭੀਸ਼ੇਕ ਸੰਘਵੀ ਮਾਨੁਕੇ ਨੇ ਵੀ ਦਿੱਤੀ ਵਧਾਈ
ਬਲਵਿੰਦਰ ਲਾਡੀ ਨੇ ਦਿੱਤੀ ਵਧਾਈ
ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਦਿੱਤੀ ਵਧਾਈ
ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਦਿੱਤੀ ਵਿਆਹ ਦੀ ਵਧਾਈ