Punjab News: ਬੱਸ ਹਾਦਸੇ 'ਚ 4 ਦੀ ਮੌਤ, 15 ਤੋਂ ਜ਼ਿਆਦਾ ਜ਼ਖ਼ਮੀ, CM ਮਾਨ ਨੇ ਕੀਤਾ ਦੁੱਖ ਸਾਂਝਾ ਕਰਦਿਆਂ ਕਿਹਾ-ਪੀੜਤ ਪਰਿਵਾਰਾਂ ਦੇ ਨਾਲ ਹੈ ਸਰਕਾਰ
ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬਟਾਲਾ-ਕਾਦੀਆਂ ਰੋਡ 'ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ.....
Bus Accidnet: ਗੁਰਦਾਸਪੁਰ 'ਚ ਸੋਮਵਾਰ ਨੂੰ ਇੱਕ ਨਿੱਜੀ ਬੱਸ ਬ੍ਰੇਕ ਫੇਲ ਹੋਣ ਕਾਰਨ ਬੱਸ ਸਟੌਪ 'ਚ ਦਾਖ਼ਲ ਹੋ ਗਈ। ਇਸ ਕਾਰਨ ਬੱਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ। ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ।
ਬਟਾਲਾ-ਕਾਦੀਆਂ ਰੋਡ 'ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ...
— Bhagwant Mann (@BhagwantMann) September 30, 2024
ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ 'ਤੇ ਨੇ...ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ...ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ..
ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬਟਾਲਾ-ਕਾਦੀਆਂ ਰੋਡ 'ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ... ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ 'ਤੇ ਨੇ...ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ...ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ..
ਜਾਣਕਾਰੀ ਅਨੁਸਾਰ ਨਿੱਜੀ ਬੱਸ ਕਾਦੀਆਂ ਤੋਂ ਬਟਾਲਾ ਵੱਲ ਆ ਰਹੀ ਸੀ। ਇਸ ਦੌਰਾਨ ਸ਼ਾਹਬਾਦ ਪਿੰਡ ਦੇ ਮੋੜ 'ਤੇ ਇੱਕ ਮੋਟਰਸਾਇਕਲ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਸਟੈਂਡ ਨਾਲ ਟਕਰਾਅ ਗਈ । ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ।
ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਗੁਰਦਾਸਪੁਰ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।