ਸ਼ਹੀਦ ਅੰਮ੍ਰਿਤਪਾਲ ਸਿੰਘ ਨੇ ਪਰਿਵਾਰ ਨਾਲ CM ਮਾਨ ਨੇ ਕੀਤਾ ਦੁੱਖ ਸਾਂਝਾ, ਕਿਹਾ-ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ… ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ... ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ
Punjab News: ਗੈਂਗਸਟਰਾਂ ਨਾਲ ਮੁਕਾਬਲਾ ਕਰਦੇ ਸ਼ਹੀਦ ਹੋਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਸਾਂਝਾ ਕੀਤਾ। ਇਸ ਮੌਕੇ ਮਾਨ ਨੇ ਕਿਹਾ ਕਿ ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ,ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ
ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਮੁਕੇਰੀਆਂ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ...
— Bhagwant Mann (@BhagwantMann) March 19, 2024
ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ… ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ... ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ... pic.twitter.com/A2Z4ujBepV
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ, ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਮੁਕੇਰੀਆਂ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ... ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ… ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ... ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ
ਕਿਵੇਂ ਹੋਈ ਸੀ ਅੰਮ੍ਰਿਤਪਾਲ ਸਿੰਘ ਦੀ ਮੌਤ
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਹੁਸ਼ਿਆਰਪੁਰ ਦੇ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਏ ਮੁਕਾਬਲੇ ਦੌਰਾਨ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਦਰਅਸਲ ਜਦੋਂ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਆ ਦੇ ਘਰ ਛਾਪਾ ਮਾਰਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਕਾਂਸਟੇਬਲ ਅੰਮ੍ਰਿਤਪਾਲ ਨੂੰ ਵੱਜੀ ਜਿਸ ਨਾਲ ਉਸਦੀ ਮੌਤ ਹੋ ਗਈ ਸੀ
ਪੁਲਿਸ ਨੇ 24 ਘੰਟਿਆਂ ਦੇ ਅੰਦਰ ਹੀ ਕਾਤਲ ਦਾ ਕੀਤਾ ਐਨਕਾਊਂਟਰ
ਦੱਸ ਦਈਏ ਕਿ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਐਕਸ਼ਨ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਕਾਤਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਪੁਲਿਸ ਨੇ 24 ਘੰਟੇ ਦੇ ਅੰਦਰ ਵੱਡੇ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਦਾ ਐਨਕਾਊਂਟਰ ਕਰ ਦਿੱਤਾ ਹੈ। ਇਸ ਐਨਕਾਊਂਟਰ 'ਚ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਾਰਿਆ ਗਿਆ ਹੈ।
ਇਹ ਵੀ ਪੜ੍ਹੋ-Punjab Government : ਪੁਲਿਸ ਮੁਲਾਜ਼ਮ ਦੇ ਕਤਲ 'ਤੇ ਘਿਰ ਗਈ ਮਾਨ ਸਰਕਾਰ, ਕਾਂਗਰਸ ਨੇ ਚੁੱਕ ਲਿਆ ਮੁੱਦਾ