Punjab News: CM ਮਾਨ ਨੇ ਔਰਤਾਂ ਨੂੰ ਦਿੱਤੀ ਖੁਸ਼ਖਬਰੀ! ਦੱਸਿਆ ਕਦੋਂ ਤੋਂ ਮਿਲਣਗੇ 1100 ਰੁਪਏ?
ਪੰਜਾਬ ਦੇ ਮਹਿਲਾਵਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਸੂਬੇ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ ਇੱਕ ਸਮਾਗਮ...

Punjab News: ਪੰਜਾਬ ਦੇ ਮਹਿਲਾਵਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਸੂਬੇ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ ਇੱਕ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਅਗਲੇ ਬਜਟ ਸੈਸ਼ਨ ਤੋਂ ਔਰਤਾਂ ਨੂੰ ਪੈਸੇ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ।
ਜਲਦ ਮਿਲਣ ਲੱਗਣਗੇ ਔਰਤਾਂ ਨੂੰ 1100 ਰੁਪਏ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੰਮ ਦੇ ਆਧਾਰ 'ਤੇ ਵੋਟਾਂ ਮੰਗਦੇ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਦਿੱਲੀ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਔਰਤਾਂ ਨੂੰ 1100 ਰੁਪਏ ਦੇਣ ਦਾ ਵਾਅਦਾ ਵੀ ਅਗਲੇ ਬਜਟ ਤੋਂ ਪੂਰਾ ਹੋਣ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਔਰਤਾਂ ਨੂੰ 2100 ਰੁਪਏ ਦੇਣ ਦਾ ਐਲਾਨ ਕੀਤਾ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਮੁਫਤ ਦੀ ਰਿਓੜੀ ਕਿਹਾ ਸੀ ਅਤੇ ਹੁਣ ਭਾਜਪਾ ਖੁਦ ਉਥੇ ਔਰਤਾਂ ਨੂੰ 2500 ਰੁਪਏ ਦੇਣ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਗਾਰੰਟੀ ਦਿੰਦੀ ਹੈ, ਉਹ ਉਸ ਨੂੰ ਜ਼ਰੂਰ ਪੂਰਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਚੰਮ ਦੀ ਨਹੀਂ। ‘ਅਸੀਂ ਬਿਜਲੀ, ਪਾਣੀ, ਸਕੂਲਾਂ ਤੇ ਹਸਪਤਾਲਾਂ ਦੀ ਗੱਲ ਕਰਦੇ ਹਾਂ’। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਇਤਿਹਾਸ ਬਣਾਉਣਗੇ। ਦਿੱਲੀ ‘ਚ ਚੌਥੀ ਵਾਰ AAP ਦੀ ਸਰਕਾਰ ਬਣੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ‘ਮੈਂ ਪਹਿਲਾਂ ਹੀ ਕੇਂਦਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਕਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਪੰਜਾਬ ਨਾਲ ਸਬੰਧਤ ਕੋਈ ਮੰਗ ਨਹੀਂ, ਮੈਂ ਪਹਿਲਾਂ ਹੀ 4 ਮੀਟਿੰਗਾਂ ਕਰਵਾ ਚੁੱਕਿਆ ਹਾਂ। ਗੱਲਬਾਤ ਨਾਲ ਹੀ ਮਸਲੇ ਦਾ ਹੱਲ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
