ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ’ਚ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ।


ਉਧਰ, ਸਿਆਸੀ ਆਗੂਆਂ ਵੱਲੋਂ ਇਸ ਦਾ ਸਿਹਰਾ ਆਪਣੇ ਸਿਰ ਲੈਣ ਲਈ ਜ਼ੋਰ-ਅਜਮਾਈ ਕੀਤੀ ਜਾ ਰਹੀ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਇਹ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਇਸ ਐਲਾਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, " ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ  ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…"



ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਟਵੀਟ ਕਰ ਕਿਹਾ, " ਮੋਹਾਲੀ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਸਾਡੀ ਮੰਗ ਨੂੰ ਸਵੀਕਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਧੰਨਵਾਦੀ ਹਾਂ। ਇਹ ਮਹਾਨ ਆਜ਼ਾਦੀ ਘੁਲਾਟੀਏ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੈ ਜਿਸ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਲੱਖਾਂ ਦੇਸ਼ ਵਾਸੀਆਂ ਲਈ ਇੱਕ ਪ੍ਰੇਰਨਾ ਸਰੋਤ ਹੈ।"



ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਲਿਖਿਆ-ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ  @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…


ਚੀਤਿਆਂ ਦਾ ਨਾਂਅ ਰੱਖਣ ਬਾਰੇ ਮੰਗੇ ਸੁਝਾਅ
ਮਨ ਕੀ ਬਾਤ ਪ੍ਰੋਗਰਾਮ  ਦੇ 93ਵੇਂ ਐਪੀਸੋਡ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਚੀਤਿਆਂ ਦੀ ਵਾਪਸੀ ਤੋਂ ਦੇਸ਼ ਖੁਸ਼ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਚੀਤਿਆਂ ਦੇ ਨਾਮਕਰਨ ਨੂੰ ਲੈ ਕੇ ਲੋਕਾਂ ਤੋਂ ਸੁਝਾਅ ਵੀ ਮੰਗੇ। 'ਮਨ ਕੀ ਬਾਤ' ਪ੍ਰੋਗਰਾਮ 'ਚ ਪੀਐਮ ਮੋਦੀ ਨੇ ਕਿਹਾ ਕਿ ਕੁਝ ਦਿਨਾਂ ਬਾਅਦ ਦੇਸ਼ ਵਾਸੀ ਚੀਤੇ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਚੀਤਿਆਂ ਦੀ ਆਮਦ ਨਾਲ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਚੀਤਿਆਂ ਲਈ ਟਾਸਕ ਫੋਰਸ ਵੀ ਬਣਾਈ ਗਈ ਹੈ।,


ਸੰਯੁਕਤ ਰਾਸ਼ਟਰ ਨੇ ਸਵੀਕਾਰੀ ਯੋਗ ਦੀ ਤਾਕਤ
ਪੀਐਮ ਮੋਦੀ ਨੇ ਯੋਗ 'ਤੇ ਵਿਸ਼ੇਸ਼ ਧਿਆਨ ਦੇਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਯੋਗ ਨਾਲ ਆਤਮ ਵਿਸ਼ਵਾਸ ਵਧਦਾ ਹੈ। ਉਨ੍ਹਾਂ ਜਲਵਾਯੂ ਤਬਦੀਲੀ ਦਾ ਜ਼ਿਕਰ ਕਰਦਿਆਂ ਦੇਸ਼ ਵਾਸੀਆਂ ਨੂੰ ਸਮੁੰਦਰੀ ਕਿਨਾਰਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਦੁਨੀਆ ਨੇ ਹੁਣ ਸਵੀਕਾਰ ਕਰ ਲਿਆ ਹੈ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਪ੍ਰਭਾਵਸ਼ਾਲੀ ਹੈ। ਖ਼ਾਸਕਰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਸਮੱਸਿਆਵਾਂ ਵਿੱਚ, ਯੋਗਾ ਬਹੁਤ ਮਦਦ ਕਰਦਾ ਹੈ। ਯੋਗ ਦੀ ਅਜਿਹੀ ਸ਼ਕਤੀ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ।