ਪੜਚੋਲ ਕਰੋ

ਸੀਐਮ ਮਾਨ ਨੇ ਵਾਲੀਬਾਲ ਖੇਡ ਕੀਤਾ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗਾਜ਼

ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਉਸ ਵੇਲੇ ਖੇਡਾਂ ਦੇ ਰੰਗ 'ਚ ਪੂਰੀ ਤਰ੍ਹਾਂ ਰੰਗਿਆ ਗਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਾਲੀਬਾਲ ਮੈਚ 'ਚ ਹਿੱਸਾ ਲੈ ਕੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਖੇਡ ਮੁਕਾਬਲਿਆਂ ਦਾ ਆਗਾਜ਼

ਜਲੰਧਰ: ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਉਸ ਵੇਲੇ ਖੇਡਾਂ ਦੇ ਰੰਗ 'ਚ ਪੂਰੀ ਤਰ੍ਹਾਂ ਰੰਗਿਆ ਗਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਾਲੀਬਾਲ ਮੈਚ 'ਚ ਹਿੱਸਾ ਲੈ ਕੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਕੀਤਾ।

ਜਿਵੇਂ ਹੀ ਮੁੱਖ ਮੰਤਰੀ ਨੇ ਖਚਾਖਚ ਭਰੇ ਸਟੇਡੀਅਮ ਵਿੱਚ ਆਪਣਾ ਭਾਸ਼ਣ ਖਤਮ ਕੀਤਾ ਤਾਂ ਵਾਲੀਬਾਲ ਮੈਚ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮੁੱਖ ਮੰਤਰੀ ਦੀ ਵਾਲੀਬਾਲ ਵਿੱਚ ਡੂੰਘੀ ਦਿਲਚਸਪੀ ਨੂੰ ਮੰਚ ਸੰਚਾਲਕ ਚੰਗੀ ਤਰ੍ਹਾਂ ਸਮਝਦਾ ਸੀ ਜਿਸ ਕਰਕੇ ਉਸ ਨੇ ਓਸੇ ਵੇਲੇ ਉਨ੍ਹਾਂ ਨੂੰ ਸਟੇਡੀਅਮ ਵਿੱਚ ਮੈਚ ਖੇਡਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਵੀ ਹਾਮੀ ਭਰਨ ਵਿਚ ਦੇਰ ਨਾ ਲਾਈ ਅਤੇ ਮੈਚ ਵਿੱਚ ਹਿੱਸਾ ਲੈਣ ਲਈ ਤੁਰੰਤ ਮੈਦਾਨ ਵਿੱਚ ਕੁੱਦ ਪਏ। ਮੈਚ ਵਿਚ ਸ਼ਿਰਕਤ ਕਰਨ ਲਈ ਸਟੇਡੀਅਮ ਵਿੱਚ ਹਜ਼ਾਰਾਂ ਦਰਸ਼ਕ ਮੁੱਖ ਮੰਤਰੀ ਦੀ ਖੇਡ ਭਾਵਨਾ ਦੇ ਕਾਇਲ ਹੋ ਗਏ। ਮੈਚ ਦੌਰਾਨ ਉਨ੍ਹਾਂ ਨੇ ਵਾਲੀਬਾਲ ਦੇ ਮੈਦਾਨ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

ਭਗਵੰਤ ਮਾਨ ਨੇ ਸ਼ਾਨਦਾਰ ਖੇਡ ਭਾਵਨਾ ਦਾ ਮੁਜ਼ਾਹਰਾ ਕਰਦਿਆਂ ਆਪਣੀ ਟੀਮ ਦੀ ਜਿੱਤ ਯਕੀਨੀ ਬਣਾਈ। ਮੈਦਾਨ ਵਿਚ ਮੁੱਖ ਮੰਤਰੀ ਦੀ ਸਰਗਰਮ ਮੌਜੂਦਗੀ ਨੇ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਜੋਸ਼ ਅਤੇ ਉਤਸ਼ਾਹ ਨਾਲ ਲਬੋ-ਲਬ ਕਰ ਦਿੱਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸ਼ਾਨਦਾਰ ਤੇ ਯਾਦਗਾਰੀ ਦਿਨ ਹੈ ਕਿਉਂਕਿ ਉਨ੍ਹਾਂ ਦੇ ਜਵਾਨੀ ਦੇ ਦਿਨਾਂ ਦੀਆਂ ਯਾਦਾਂ ਤਰੋ-ਤਾਜ਼ਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਹੀ ਇੱਕ ਅਜਿਹਾ ਜ਼ਰੀਆ ਹਨ ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਇਆ ਜਾ ਸਕਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਮੱਲਾਂ ਮਾਰਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਕਾਂਗਰਸ 'ਚ ਇੱਕ ਪਰਿਵਾਰ ਨੂੰ ਮਿਲ ਸਕਦੀਆਂ ਦੋ ਟਿਕਟਾਂ, ਪਰਗਟ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਕਾਂਗਰਸ 'ਚ ਇੱਕ ਪਰਿਵਾਰ ਨੂੰ ਮਿਲ ਸਕਦੀਆਂ ਦੋ ਟਿਕਟਾਂ, ਪਰਗਟ ਬੋਲੇ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Police Reshuffle: ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 6 DSP ਸਣੇ ਇਨ੍ਹਾਂ 7 ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Embed widget