ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਪੰਜਾਬ ਯੂਨੀਵਰਸਿਟੀ ਦੇ ਸਰੂਪ 'ਚ ਤਬਦੀਲੀ ਰੋਕਣ 'ਤੇ ਸੀਐਮ ਮਾਨ ਦਾ ਬਿਆਨ, ਬੋਲੇ- ਯੂਨੀਵਰਸਿਟੀ ਸੂਬੇ ਦੀ ਵਿਰਾਸਤ, ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ, ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ...

Punjab News : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ, ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਸਰਕਾਰ ਸੂਬੇ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ 

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, ਪੰਜਾਬ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਰਿਕਾਰਡ ’ਤੇ ਰੱਖਦਿਆਂ ਭਗਵੰਤ ਮਾਨ ਨੇ ਕਿਹਾ, ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਅੱਗੇ ਕਿਹਾ ਪੰਜਾਬ ਯੂਨੀਵਰਸਿਟੀ, ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਅਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ। ਯੂਨੀਵਰਸਿਟੀ ਦਾ ਇਤਿਹਾਸ, ਵਿਧਾਨ, ਖਾਸਾ, ਸਮਾਜਿਕ-ਸੱਭਿਆਚਾਰ ਤੇ ਇਤਿਹਾਸਕ ਜੜ੍ਹਾਂ ਦੇ ਨਾਲ-ਨਾਲ ਅਧਿਆਪਕ ਤੇ ਵਿਦਿਆਰਥੀ ਵੀ ਮੁੱਢਲੇ ਤੌਰ ਉਤੇ ਪੰਜਾਬ ਸੂਬੇ ਨਾਲ ਸਬੰਧਤ ਹੋਣ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ, ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਚੇਤੇ ਕਰਵਾਉਂਦਿਆਂ ਕਿਹਾ, ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।

ਯੂਨੀਵਰਸਿਟੀ ਕੰਮਕਾਜ ਨਿਰੰਤਰ ਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਅੱਗੇ ਕਿਹਾ, ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਮੌਸਮ ਰਹੇਗਾ ਖੁਸ਼ਕ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਮੌਸਮ ਰਹੇਗਾ ਖੁਸ਼ਕ, ਚੱਲਣਗੀਆਂ ਠੰਡੀਆਂ ਹਵਾਵਾਂ
ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ, ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਸ਼ਾਮਲ
ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ, ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਸ਼ਾਮਲ
15 ਫਰਵਰੀ ਤੋਂ ਪਵੇਗੀ ਭਿਆਨਕ ਗਰਮੀ, ਬੀਪੀ-ਸ਼ੂਗਰ ਅਤੇ ਅਸਥਮਾ ਦੇ ਮਰੀਜ਼ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ
15 ਫਰਵਰੀ ਤੋਂ ਪਵੇਗੀ ਭਿਆਨਕ ਗਰਮੀ, ਬੀਪੀ-ਸ਼ੂਗਰ ਅਤੇ ਅਸਥਮਾ ਦੇ ਮਰੀਜ਼ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਫਰਵਰੀ 2025
Advertisement
ABP Premium

ਵੀਡੀਓਜ਼

Punjab Cabinet Meeting|ਪੰਜਾਬ ਸਰਕਾਰ ਨੇ 24 ਫਰਵਰੀ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸSGPC |AKALIDAL|ਭੂੰਦੜ ਦੀ ਗੈਰ ਹਾਜ਼ਰੀ! ਧਾਮੀ ਤੇ ਵਡਾਲਾ ਅਚਾਨਕ ਮੀਟਿੰਗ ਛੱਡ ਕੇ ਗਏ ਬਾਹਰSri Akal Takhat Sahib| ਵਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ 'ਚ ਨਹੀਂ ਪਹੁੰਚੇ ਬਲਵਿੰਦਰ ਸਿੰਘ ਭੂੰਦੜPunjab Police|ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਤੌਹਫਾ, ਪੁਲਿਸ ਦੀ ਭਰਤੀ ਖੁੱਲ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਮੌਸਮ ਰਹੇਗਾ ਖੁਸ਼ਕ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਮੌਸਮ ਰਹੇਗਾ ਖੁਸ਼ਕ, ਚੱਲਣਗੀਆਂ ਠੰਡੀਆਂ ਹਵਾਵਾਂ
ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ, ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਸ਼ਾਮਲ
ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ, ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਸ਼ਾਮਲ
15 ਫਰਵਰੀ ਤੋਂ ਪਵੇਗੀ ਭਿਆਨਕ ਗਰਮੀ, ਬੀਪੀ-ਸ਼ੂਗਰ ਅਤੇ ਅਸਥਮਾ ਦੇ ਮਰੀਜ਼ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ
15 ਫਰਵਰੀ ਤੋਂ ਪਵੇਗੀ ਭਿਆਨਕ ਗਰਮੀ, ਬੀਪੀ-ਸ਼ੂਗਰ ਅਤੇ ਅਸਥਮਾ ਦੇ ਮਰੀਜ਼ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਫਰਵਰੀ 2025
ਗੈਰ-ਪਰਵਾਸੀ ਭਾਰਤੀਆਂ ਨੂੰ ਲੈ ਕੇ 16-17 ਫਰਵਰੀ ਨੂੰ ਅਮਰੀਕਾ ਤੋਂ ਦੂਜਾ ਜਹਾਜ਼ ਪਹੁੰਚੇਗਾ ਭਾਰਤ
ਗੈਰ-ਪਰਵਾਸੀ ਭਾਰਤੀਆਂ ਨੂੰ ਲੈ ਕੇ 16-17 ਫਰਵਰੀ ਨੂੰ ਅਮਰੀਕਾ ਤੋਂ ਦੂਜਾ ਜਹਾਜ਼ ਪਹੁੰਚੇਗਾ ਭਾਰਤ
Punjab News: ਵਿਜੀਲੈਂਸ ਬਿਊਰੋ ਨੇ ASI ਤੇ ਉਸ ਦੇ ਸਾਥੀ ਨੂੰ 40000 ਰੁਪਏ ਰਿਸ਼ਵਤ ਦੇ ਨਾਲ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਨੇ ASI ਤੇ ਉਸ ਦੇ ਸਾਥੀ ਨੂੰ 40000 ਰੁਪਏ ਰਿਸ਼ਵਤ ਦੇ ਨਾਲ ਕੀਤਾ ਕਾਬੂ
WPL 2025 Live Streaming: ਕੱਲ੍ਹ ਤੋਂ ਸ਼ੁਰੂ ਹੋਵੇਗੀ WPL, ਜਾਣੋ ਕਿੱਥੇ ਅਤੇ ਕਿਵੇਂ ਮੁਫ਼ਤ ਦੇਖ ਸਕਦੇ ਹੋ ਲਾਈਵ ਮੈਚ
WPL 2025 Live Streaming: ਕੱਲ੍ਹ ਤੋਂ ਸ਼ੁਰੂ ਹੋਵੇਗੀ WPL, ਜਾਣੋ ਕਿੱਥੇ ਅਤੇ ਕਿਵੇਂ ਮੁਫ਼ਤ ਦੇਖ ਸਕਦੇ ਹੋ ਲਾਈਵ ਮੈਚ
Punjab News: ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ 'ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਹੋਣਗੇ ਸ਼ਾਮਲ, ਮਹਾਪੰਚਾਇਤ ਦੌਰਾਨ ਦੱਸੀ ਗਈ ਅਗਲੀ ਰਣਨੀਤੀ
Punjab News: ਭਲਕੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ 'ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਹੋਣਗੇ ਸ਼ਾਮਲ, ਮਹਾਪੰਚਾਇਤ ਦੌਰਾਨ ਦੱਸੀ ਗਈ ਅਗਲੀ ਰਣਨੀਤੀ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.