ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਬਿਜਲੀ ਦੇ 300 ਯੂਨਿਟ ਮੁਫ਼ਤ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਬਾਕੀਆਂ ਦੀ ਗਾਰੰਟੀਆਂ ਪੂਰੀਆਂ ਕਰਨ ਦੀ ਤਿਆਰੀਆਂ ਕੱਸ ਰਹੀ ਹੈ। ਇਸ ਦੌਰਾਨ ਮੈਡੀਕਲ ਤੇ ਸਿੱਖਿਆ ਦੇ ਮਿਆਰ ਉੱਚਾ ਚੁੱਕਣ ਲਈ ਭਲਕੇ ਮੁੱਖ ਮੰਤਰੀ ਮਾਨ ਤੇ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਕਾਂ ਦਾ ਦੌਰਾ ਕਰਨਗੇ। 



ਉਨ੍ਹਾਂ ਦਾ ਉਦੇਸ਼ ਪੰਜਾਬ 'ਚ ਦਿੱਲੀ ਮਾਡਲ ਲਾਗੂ ਕਰਨਾ ਹੈ ਤੇ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਪਾਉਣ ਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਤੇ ਸਿਹਤ ਮੰਤਰੀ ਵੀ ਭਗਵੰਤ ਮਾਨ ਨਾਲ ਦਿੱਲੀ ਜਾਣਗੇ। ਪੰਜਾਬ ਵਿੱਚ ਬਿਹਤਰ ਸਿੱਖਿਆ ਤੇ ਸਿਹਤ ਸਹੂਲਤਾਂ ਲਈ ਮੁੱਖ ਮੰਤਰੀ ਮਾਨ ਤੇ ਮੰਤਰੀ ਕੱਲ੍ਹ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ।


ਇਹ ਵੀ ਪੜ੍ਹੋ


ਖ਼ੁਸ਼ਖਬਰੀ! ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, 8 ਫੀਸਦੀ ਤਕ ਸੁੰਗੜੇ ਦਾਣਿਆਂ ਦੀ ਕਰੇਗੀ ਖਰੀਦ

 ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਕਣਕ ਦੇ ਸੁੰਗੜੇ ਦਾਣਿਆਂ ਦੀ ਮਿਕਦਾਰ 6 ਫੀਸਦੀ ਤੋਂ ਵਧਾ ਕੇ ਅੱਠ ਫੀਸਦੀ ਕਰ ਦਿੱਤੀ ਹੈ। ਇਸ ਨਾਲ ਹੁਣ ਅੱਠ ਫੀਸਦੀ ਤੱਕ ਸੁੰਗੜੇ ਦਾਣਿਆਂ ਵਾਲੀ ਕਣਕ ਖਰੀਦੀ ਜਾ ਸਕੇਗੀ। 



ਦਰਅਸਲ ਜ਼ਿਆਦਾ ਗਰਮੀ ਪੈਣ ਕਾਰਨ ਕਣਕ ਪ੍ਰਭਾਵਿਤ ਹੋ ਗਈ ਸੀ ਜਿਸ ਤੋਂ ਕੇਂਦਰ ਵੱਲੋਂ ਇੱਕ ਜਾਂਚ ਟੀਮ ਭੇਜੀ ਗਈ ਸੀ ਤੇ ਟੀਮ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ। ਰਿਪੋਰਟ ਮੁਤਾਬਕ ਇਸ ਤੋਂ ਪਹਿਲਾਂ 6 ਫੀਸਦੀ ਤਕ ਨੁਕਸਾਨੀ ਫਸਲ ਦੀ ਖਰੀਦ ਹੁੰਦੀ ਸੀ ਜਿਸ ਨੂੰ ਹੁਣ 2% ਵਧਾ ਕੇ 8% ਕਰ ਦਿੱਤਾ ਗਿਆ ਹੈ। ਹਾਲ ਹੀ 'ਚ ਕੇਂਦਰ ਨੇ ਆਪਣੀ ਟੀਮ ਪੰਜਾਬ ਭੇਜੀ ਸੀ। ਇਸ ਵਾਰ ਪ੍ਰਤੀ ਏਕੜ ਦਾ ਝਾੜ ਪਹਿਲਾਂ ਨਾਲੋਂ ਬਹੁਤ ਘੱਟ ਨਿਕਲਿਆ ਹੈ।