Punjab News: ਬਰਸਾਤੀ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੰਬੀ ਵਿਧਾਨ ਸਭਾ ਹਲਕੇ ਅਤੇ ਫਾਜ਼ਿਲਕਾ ਦੇ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਤਿੰਨ ਤੋਂ ਚਾਰ ਪਿੰਡਾਂ ਦਾ ਦੌਰਾ ਕਰਨਗੇ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਸੀਐਮ 1 ਵਜੇ ਫਾਜ਼ਿਲਕਾ ਅਤੇ 2 ਵਜੇ ਲੰਬੀ ਪਹੁੰਚਣਗੇ।


ਕੈਬਨਿਟ ਮੀਟਿੰਗ ਤੋਂ ਬਾਅਦ ਸੀਐੱਮ ਮਾਨ ਵੱਲੋਂ ਜਲਾਲਾਬਾਦ ਦੇ ਪਿੰਡ ਜਾ ਕੇ ਪੀੜਤ ਲੋਕਾਂ ਨਾਲ ਰਾਬਤਾ ਕੀਤਾ ਜਾਵੇਗਾ।