Punjab News: ਬਜਟ ਪੇਸ਼ ਹੋਣ ਤੋਂ ਪਹਿਲਾਂ CM ਮਾਨ ਨੇ ਕੀਤਾ ਟਵੀਟ, ਕਿਹਾ ਅੱਜ ਦਾ ਦਿਨ ਇਤਿਹਾਸਕ
ਪੰਜਾਬ ਸਰਕਾਰ ਅੱਜ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ ਇਸ ਦੌਰਾਨ ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਹਨ ਕਿਉਂਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਦਾਅਵੇ ਨਹੀਂ ਸਗੋਂ ਗਾਰੰਟੀਆਂ ਦਿੱਤੀਆਂ ਸੀ।
Punjab Budget: ਪੰਜਾਬ ਸਰਕਾਰ ਅੱਜ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ ਇਸ ਦੌਰਾਨ ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਹਨ ਕਿਉਂਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਦਾਅਵੇ ਨਹੀਂ ਸਗੋਂ ਗਾਰੰਟੀਆਂ ਦਿੱਤੀਆਂ ਸੀ। ਜ਼ਿਕਰ ਕਰ ਦਈਏ ਕਿ ਪਿਛਲੇ ਸਾਲ 10 ਮਾਰਚ ਦੇ ਨਤੀਜਿਆਂ ਤੋਂ ਬਾਅਦ ਹੀ ਬਾਅਦ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਇਹ ਸਾਡੇ ਦਿਨ ਲਈ ਇਤਿਹਾਸਕ ਦਿਨ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ...ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ...ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ...ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ...
ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ...ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ...
— Bhagwant Mann (@BhagwantMann) March 10, 2023
ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ...ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ...
ਜ਼ਿਕਰ ਕਰ ਦਈਏ ਕਿ ਅੱਜ ਪੰਜਾਬ ਸਰਕਾਰ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਵਿੱਚ ਸਿੱਖਿਆ ਲਈ 12 ਤੋਂ 15% ਦਾ ਵਾਧਾ ਕੀਤਾ ਜਾ ਰਿਹਾ ਹੈ ਤੇ ਸਿਹਤ ਲਈ ਫੰਡ ਵੀ 10% ਤੋਂ ਵੱਧ ਵਧਣਾ ਤੈਅ ਹੈ। ਇੱਕ ਸਾਲ ਦੌਰਾਨ ਹੀ ਕਈ ਵਿਵਾਦਾਂ ਵਿੱਚ ਘਿਰੀ ਆਮ ਆਦਮੀ ਪਾਰਟੀ ਦੀ ਸਾਖ ਨੂੰ ਸੁਧਾਰਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਨੂੰ ਕਈ ਤੋਹਫੇ ਦੇ ਸਕਦੇ ਹਨ।
ਦੱਸ ਦਈਏ ਕਿ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਾਇਆ ਗਿਆ ਸੀ, ਜੋ ਸਾਲ 2021-22 ਦੇ ਮੁਕਾਬਲੇ 14% ਵੱਧ ਸੀ ਪਰ ਇਸ ਵਾਰ ਵਿੱਤ ਮੰਤਰੀ ਵੱਧ ਬਜਟ ਖਰਚ ਤੇ ਚੋਣ ਪ੍ਰਚਾਰ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਸਕਦੇ ਹਨ।