Punjab news: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੈਲੇਂਜ ਕੀਤਾ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਲੈ ਕੇ ਬਿਆਨ ਦਿੱਤਾ ਹੈ ਕਿ ਪੰਜਾਬ ਵਿੱਚ ਜਿੱਥੋਂ ਵੀ ਉਹ ਲੋਕ ਸਭਾ ਚੋਣ ਲੜਣਗੇ ਉਹ ਉਨ੍ਹਾਂ ਖਿਲਾਫ਼ ਹੀ ਚੋਣ ਲੜਣਗੇ। ਤੁਹਾਨੂੰ ਦੱਸ ਦਈਏ ਕਿ ਅੱਜ ਪੂਰੇ ਦਿਨ ਪ੍ਰਤਾਪ ਬਾਜਵਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ, ਦੋਵੇਂ ਇੱਕ ਦੂਜੇ 'ਤੇ ਕਾਫੀ ਤੱਤੇ ਹੋਏ।
ਇਹ ਵੀ ਪੜ੍ਹੋ: Punjab Politics: ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ, ਆਪ ਵਾਲਿਆਂ ਨੇ ਪੇਸ਼ ਕੀਤੇ ਸਬੂਤ !
ਇਸ ਤੋਂ ਪਹਿਲਾਂ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ 'ਤੇ ਇਲਜ਼ਾਮ ਲਗਾਏ ਸਨ ਕਿ ਮੁੱਖ ਮੰਤਰੀ ਦਾ ਵਤੀਰਾ ਚੰਗਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਕੀਤਾ ਗਿਆ ਪੂਰੀ ਤਰ੍ਹਾਂ ਨਾਲ ਅਨੈਤਿਕ ਅਤੇ ਗੈਰ-ਸੰਵਿਧਾਨਕ ਵਤੀਰਾ ਅਤਿ ਨਿੰਦਣਯੋਗ ਹੈ।
ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਨੂੰ ਸਦਨ ਨੂੰ ਅੰਦਰੋਂ ਤਾਲਾ ਲਾਉਣ ਲਈ ਕਹਿ ਕੇ ਮੁੱਖ ਮੰਤਰੀ ਦੇ ਅਹੁਦੇ ਦਾ ਮਜ਼ਾਕ ਉਡਾਇਆ। ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਉਨ੍ਹਾਂ ਨੇ ਕਿਸ ਸੰਵਿਧਾਨਕ ਆਧਾਰ ‘ਤੇ ਸਦਨ ਨੂੰ ਤਾਲਾ ਲਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਬੇਤੁਕੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਅਜੇ ਤੱਕ ਇਸ ਗੱਲ ਦਾ ਜਵਾਬ ਨਹੀਂ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੇ ਹਰਿਆਣਾ ਪੁਲਿਸ ਨੂੰ ਪੰਜਾਬੀ ਕਿਸਾਨਾਂ ‘ਤੇ ਜ਼ੁਲਮ ਕਰਨ ਦੀ ਇਜਾਜ਼ਤ ਕਿਉਂ ਦਿੱਤੀ।
ਇਹ ਵੀ ਪੜ੍ਹੋ: Punjab news: LPU ਦੇ ਸਾਹਮਣੇ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫ਼ਾਸ਼ ਕਰਨ ਵਾਲੇ ਯੂਟਿਊਬਰ ਦੇ ਘਰ ਪੁੱਜੀ ਪੁਲਿਸ