(Source: ECI/ABP News)
ਸਿੰਗਲਾ ਦੀ ਬਰਖਾਸਤਗੀ ਮਗਰੋਂ ਸੀਐਮ ਮਾਨ ਦੀ ਹੋਰ ਮੰਤਰੀਆਂ ਨੂੰ ਵੀ ਚਿਤਾਵਨੀ, ਰਿਸ਼ਤੇਦਾਰਾਂ ਨੂੰ ਕੰਮ ਤੋਂ ਰੱਖੋ ਦੂਰ, ਨਹੀਂ ਹੋਏਗਾ ਸਟਿੰਗ ਆਪ੍ਰੇਸ਼ਨ
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ।ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ ਜਿਸ ਵਿਚ ਪਤਾ ਲੱਗਾ.....

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ। ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ ਜਿਸ ਵਿਚ ਪਤਾ ਲੱਗਾ ਕਿ ਕੁਝ ਮੰਤਰੀਆਂ ਦੇ ਪੁੱਤਰ, ਪਤਨੀ ਤੇ ਭਤੀਜੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੱਧਰ 'ਤੇ ਮੰਤਰੀਆਂ ਦੇ ਵਿਭਾਗ ਦੇ ਅਧਿਕਾਰੀਆਂ ਤੋਂ ਫੀਡਬੈਕ ਲਈ ਜਿਸ ਵਿੱਚ ਪਤਾ ਲੱਗਿਆ ਕਿ ਇੱਕ ਮੰਤਰੀ ਦੀ ਪਤਨੀ ਸਰਕਾਰੀ ਕੰਮ ਵਿੱਚ ਬਹੁਤ ਜ਼ਿਆਦਾ ਉਲਝ ਰਹੀ ਹੈ। ਇੱਕ ਮੰਤਰੀ ਦਾ ਭਤੀਜਾ ਵੀ ਸਰਕਾਰੀ ਮੀਟਿੰਗਾਂ ਵਿੱਚ ਸ਼ਾਮਲ ਹੋ ਕੇ ਆਪਣੀ ਸਲਾਹ ਦੇ ਰਿਹਾ ਹੈ। ਇੱਕ ਮੰਤਰੀ ਦਾ ਪੁੱਤਰ ਆਪਣੇ ਨਾਂ 'ਤੇ ਲੋਕਾਂ ਨੂੰ ਮਿਲ ਰਿਹਾ ਹੈ। ਇਸ ਨੂੰ ਦੇਖਦੇ ਹੋਏ ਮਾਨ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦਾ ਵੀ ਸਟਿੰਗ ਆਪ੍ਰੇਸ਼ਨ ਹੋ ਸਕਦਾ ਹੈ ਜਿਸ ਕਾਰਨ ਕੁਰਸੀ ਸਿੱਧੀ ਚਲੀ ਜਾਵੇਗੀ, ਜਿਵੇਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗਵਾਉਣੀ ਪਈ।
ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਕੁਰਸੀ ਛੱਡਣ ਦਾ ਮੁੱਖ ਕਾਰਨ ਉਨ੍ਹਾਂ ਦਾ ਭਤੀਜਾ ਪ੍ਰਦੀਪ ਗੋਇਲ ਹੈ। ਪ੍ਰਦੀਪ ਸਿੰਗਲਾ ਵੱਲੋਂ ਆਪਣੇ ਓਐਸਡੀ ਪ੍ਰਦੀਪ ਨੇ ਸੁਪਰਡੈਂਟ ਇੰਜੀਨੀਅਰ ਤੋਂ 1% ਕਮਿਸ਼ਨ ਮੰਗਿਆ ਸੀ। ਜੋ ਰਿਕਾਰਡ ਹੋ ਗਿਆ ਜਿਸ ਤੋਂ ਬਾਅਦ ਮਾਨ ਨੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ। ਸਿੰਗਲਾ ਦੇ ਨਾਲ-ਨਾਲ ਭਤੀਜੇ ਪ੍ਰਦੀਪ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਮੁੱਖ ਦੋਸ਼ੀ ਬਣਾਇਆ ਗਿਆ ਹੈ।
ਮਾਨ ਸਰਕਾਰ ਨੂੰ ਰਾਜਪਾਲ ਦਾ ਝਟਕਾ! ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
