CM Mann Marriage: ਸਿੱਖ ਰੀਤੀ ਰਿਵਾਜਾਂ ਅਨੁਸਾਰ ਹੋ ਰਿਹਾ ਸੀਐਮ ਮਾਨ ਦਾ ਵਿਆਹ, ਸੀਐਮ ਹਾਊਸ 'ਚ ਹੋ ਰਹੇ ਆਨੰਦ ਕਾਰਜ
ਸੀਐਮ ਭਗਵੰਤ ਮਾਨ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ।
ਚੰਡੀਗੜ੍ਹ: ਸੀਐਮ ਭਗਵੰਤ ਮਾਨ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਰਾਘਵ ਚੱਢਾ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਸਿੱਖ ਰੀਤੀ ਰਿਵਾਜਾਂ ਨਾਲ ਸੀਐਮ ਭਗਵੰਤ ਮਾਨ ਦੇ ਉਪਰੋਂ ਫੁਲਕਾਰੀ ਲਿਜਾਦਿਆਂ ਦੇਖਿਆ ਜਾ ਸਕਦਾ ਹੈ।
ਰਾਘਵ ਚੱਢਾ ਨੇ ਟਵੀਟ ਕਰ ਲਿਖਿਆ ਮਾਨ ਸਾਬ ਨੂੰ ਲੱਖ-ਲੱਖ ਵਧਾਈ
Mann sahab nu lakh lakh vadhaiyan! pic.twitter.com/vDBQiytLsE
— Raghav Chadha (@raghav_chadha) July 7, 2022
Mann Sahab’s special day! #BhagwantMannWedding pic.twitter.com/WPWansRTH2
— Raghav Chadha (@raghav_chadha) July 7, 2022
ਵਿਆਹੁਤਾ ਜੀਵਨ ਦੀ ਦੂਜੀ ਪਾਰੀ ਸ਼ੁਰੂ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝਣਗੇ। 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। ਤਾਜ਼ਾ ਤਸਵੀਰ 'ਚ ਭਗਵੰਤ ਮਾਨ ਨੇ ਪੀਲੀ ਦਸਤਾਰ ਸਜਾਈ ਹੈ। ਉਹ ਵਿਆਹ ਦੀਆਂ ਰਸਮਾਂ ਲਈ ਤਿਆਰ ਹਨ।
1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਰਹਿਣਗੇ।
ਮੁੱਖ ਮੰਤਰੀ ਦੇ ਵਿਆਹ ਲਈ ਅਰਵਿੰਦ ਕੇਜਰੀਵਾਲ ਪਹੁੰਚ ਚੁੱਕੇ ਹਨ।ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, "ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਮੇਰੇ ਛੋਟੇ ਭਰਾ ਭਗਵੰਤ ਵਿਆਹ ਦੇ ਬੰਧਨ 'ਚ ਬੱਝ ਰਹੇ ਹਨ।ਉਹ ਨਵੀਂ ਸ਼ੁਰੂਆਤ ਕਰ ਰਹੇ ਹਨ, ਮੈਂ ਪ੍ਰਰਥਨਾ ਕਰਦਾ ਹਾਂ ਕਿ ਰੱਬ ਦੋਨਾਂ ਨੂੰ ਸੁੱਖੀ ਅਤੇ ਖੁਸ਼ਹਾਲ ਜੀਵਨ ਦੇਣ।"
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :