Punjab News: CM ਮਾਨ ਨੇ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਨੂੰ ਕੀਤਾ ਸਨਮਾਨਿਤ, 8 ਖਿਡਾਰੀਆਂ ਨੂੰ 1-1 ਕਰੋੜ ਅਤੇ ਬਿਨਾਂ ਮੈਡਲ ਤੋਂ ਪਰਤਿਆਂ ਨੂੰ ਦਿੱਤੇ 15-15 ਲੱਖ
Punjab News: ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਗਿਆ।
Punjab News: ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਗਿਆ। ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ 8 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਜਦਕਿ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਹਾਕੀ ਟੀਮ ਦਾ ਖਿਡਾਰੀ ਹਰਮਨਪ੍ਰੀਤ ਸਿੰਘ ਆਖਰੀ ਮੌਕੇ ਤੱਕ ਤੜਪਾ-ਤੜਪਾ ਕੇ ਖੁਸ਼ੀ ਦਿੰਦਾ ਹੈ। ਜਿਸ ਦਿਨ ਭਾਰਤ ਦੀ ਟੀਮ ਦਾ ਇੰਗਲੈਂਡ ਖਿਲਾਫ ਮੈਚ ਸੀ, ਉਸ ਦਿਨ ਮੇਰੀਆਂ ਦੋ ਰੈਲੀਆਂ ਸਨ। ਮੈਂ ਰੈਸਟ ਹਾਊਸ ਵਿਚ ਬੈਠ ਕੇ ਆਪਣੇ ਮੋਬਾਈਲ 'ਚ ਮੈਚ ਦੇਖਿਆ।
ਭਗਵੰਤ ਮਾਨ ਨੇ ਕਿਹਾ ਕਿ ਹਾਕੀ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਜਾਣਾ ਚਾਹੀਦਾ ਹੈ। ਇਹ ਨਸ਼ਾ ਛੱਡਣ ਦਾ ਸੁਨੇਹਾ ਦੇਣਗੇ। ਉਹ ਲੋਕਾਂ ਨੂੰ ਨਸ਼ਾ ਛੱਡਣ ਅਤੇ ਮੈਡਲ ਜਿੱਤ ਕੇ ਨੌਕਰੀਆਂ ਲੈਣ ਲਈ ਕਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ 8 ਹਾਕੀ ਖਿਡਾਰੀਆਂ ਨੂੰ 1-1 ਕਰੋੜ, ਬਿਨਾਂ ਤਗਮਾ ਜਿੱਤ ਕੇ ਵਾਪਸ ਆਇਆਂ ਨੂੰ 15-15 ਲੱਖ ਰੁਪਏ ਦਿੱਤੇ। CM ਮਾਨ ਨੇ ਕਿਹਾ ਕਿ ਅਸੀਂ ਇਨ੍ਹਾਂ ਨੂੰ ਪ੍ਰਮੋਸ਼ਨ ਵੀ ਦਿਆਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।