Punjab Breaking News Live 18 August: CM ਮਾਨ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ, ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਅੰਮ੍ਰਿਤਸਰ ਦੇ Ramada Encore ਹੋਟਲ ਦੀ ਵੱਡੀ ਲਾਪਰਵਾਹੀ
Punjab Breaking News Live 18 August: CM ਮਾਨ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ, ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਅੰਮ੍ਰਿਤਸਰ ਦੇ Ramada Encore ਹੋਟਲ ਦੀ ਵੱਡੀ ਲਾਪਰਵਾਹੀ
Amritsar News: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਨੀਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂਅ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦੇ ਨਾਮਜ਼ਦ ਕੀਤੇ ਦੋ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ।
ਸੀ.ਐਮ.ਭਗਵੰਤ ਮਾਨ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 52 ਸਾਲ ਬਾਅਦ ਆਸਟ੍ਰੇਲੀਆ ਨੂੰ ਓਲੰਪਿਕ 'ਚ ਹਰਾਇਆ ਹੈ। ਮਾਨ ਨੇ ਕਿਹਾ ਕਿ ਅਸੀਂ ਜੋ ਸਨਮਾਨ ਦੇ ਰਹੇ ਹਾਂ, ਉਹ ਸਾਡਾ ਫਰਜ ਹੈ ਤੇ, ਸੀ। ਦੇਸ਼ ਦਾ ਨਾਮ ਰੋਸ਼ਨ ਕੀਤਾ, ਪਹਿਲਾਂ ਹਾਕੀ ਦੇ ਖਿਡਾਰੀਆਂ ਨੂੰ ਬਹੁਤ ਪਰੇਸ਼ਾਨੀ ਹੁੰਦੀ ਸੀ।
Preity Zinta Reached The Court: ਇੰਡੀਅਨ ਪ੍ਰੀਮੀਅਰ ਲੀਗ (IPL) ਦੀ Mega Auction ਤੋਂ ਪਹਿਲਾਂ, ਫਰੈਂਚਾਇਜ਼ੀ (KPH Dream Cricket Private Limited) ਦੇ ਨਾਲ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕੰਪਨੀ ਦੀ ਸਹਿ-ਮਾਲਕ ਅਤੇ ਅਦਾਕਾਰਾ ਪ੍ਰੀਤੀ ਜ਼ਿੰਟਾ ਅਦਾਲਤ ਪਹੁੰਚ ਗਈ ਹੈ। ਉਨ੍ਹਾਂ ਨੇ ਕੰਪਨੀ ਦੇ ਸਹਿ-ਮਾਲਕ ਮੋਹਿਤ ਬਰਮਨ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਰਜ ਕਰਵਾਈ ਹੈ। ਪਟੀਸ਼ਨ 'ਚ ਉਨ੍ਹਾਂ ਮੋਹਿਤ ਬਰਮਨ ਦੇ 11.5 ਫੀਸਦੀ ਸ਼ੇਅਰ ਕਿਸੇ ਹੋਰ ਨੂੰ ਵੇਚਣ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਬਰਮਨ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ।
Chandigarh Weather Report: ਚੰਡੀਗੜ੍ਹ 'ਚ ਅੱਜ ਮੀਂਹ ਦਾ ਅਲਰਟ ਨਹੀਂ ਹੈ, ਪਰ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਦਰਜ ਕੀਤਾ ਗਿਆ ਹੈ। 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 1.8 ਡਿਗਰੀ ਵੱਧ ਹੈ। 24 ਘੰਟਿਆਂ ਵਿੱਚ 15 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਟ੍ਰਾਈਸਿਟੀ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਚਕੂਲਾ ਅਤੇ ਮੋਹਾਲੀ 'ਚ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਪਰ ਮੀਂਹ ਪੈਣ ਦੀ ਸੰਭਾਵਨਾ ਜ਼ਰੂਰ ਹੈ।
ਪਿਛੋਕੜ
Punjab Breaking News Live 18 August: ਅੱਜ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਸਨਮਾਨ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੈਰਿਸ ਉਲੰਪਿਕ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾਣਗੇ। ਕੁੱਲ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
Punjab News: CM ਮਾਨ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ, ਵੰਡੀ ਜਾਵੇਗੀ ਇਨਾਮੀ ਰਾਸ਼ੀ
Ludhiana News: ਲੁਧਿਆਣਾ ਵਿੱਚ ਅੱਜ ਐਤਵਾਰ ਨੂੰ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਬੰਦ ਰਹਿਣਗੇ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (PPDA) ਨੇ ਕੇਂਦਰ ਸਰਕਾਰ ਵੱਲੋਂ ਕਮਿਸ਼ਨ ਵਿੱਚ ਵਾਧਾ ਨਾ ਕਰਨ ਦੇ ਵਿਰੋਧ ਵਿੱਚ ਅੱਜ ਪੰਪ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਆਪਣੇ ਖਰਚੇ ਘੱਟ ਕਰਨ ਲਈ ਉਹ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣਗੇ।
Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ
Punjab News: ਅੰਮ੍ਰਿਤਸਰ ਦੇ Ramada Encore by Wyndham ਦੀ ਵੱਡੀ ਲਾਪਰਵਾਹੀ ਦੇਖਣ ਨੂੰ ਮਿਲੀ ਹੈ ਜਿਸ ਨਾਲ ਮਾਲੀ ਨੁਕਸਾਨ ਤਾਂ ਹੋਇਆ ਹੀ ਹੈ ਪਰ ਇਸ ਨਾਲ ਕਿਸੇ ਦੀ ਜਾਨ ਵੀ ਜਾ ਸਕਦੀ ਸੀ। ਦਰਅਸਲ ਹੋਟਲ ਦੀ ਪੰਜਵੀਂ ਮੰਜ਼ਿਲ ਉੱਤੇ ਬਿਨਾਂ ਕਿਸੇ ਨੂੰ ਅਲਰਟ ਕੀਤੇ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਵਰਤੀ ਗਈ ਅਣਗਿਹਲੀ ਕਰਕੇ 8 ਫੁੱਟ ਲੰਬਾ ਸ਼ੀਸ਼ਾ ਥੱਲੇ ਖੜ੍ਹੀ ਕਾਰ ਉੱਤੇ ਜਾ ਡਿੱਗਿਆ ਜਿਸ ਨਾਲ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
- - - - - - - - - Advertisement - - - - - - - - -