ਪੜਚੋਲ ਕਰੋ

ਕੇਂਦਰ ਤੇ ਪੰਜਾਬ ਦਾ ਰੇੜਕਾ ! ਪੰਜਾਬ ਦਾ ਰੋਕਿਆ 5800 ਕਰੋੜ ਲੈਣ ਲਈ CM ਮਾਨ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਮਾਨ ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਹਿੱਸੇ ਵਿੱਚੋਂ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਕੁੱਲ 5800 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕਰਨਗੇ।

ਕੇਂਦਰ ਸਰਕਾਰ ਵੱਲ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ। ਇਸ ਦੇ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਆਰਥਿਕ ਚੁਣੌਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਜਾਣ ਦਾ ਮਨ ਬਣਾ ਲਿਆ ਹੈ। ਪਰ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ 'ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਵਿੱਤ ਵਿਭਾਗ ਨੇ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿੱਚ ਕੇਂਦਰ ਸਰਕਾਰ ਕੋਲ ਪੰਜਾਬ ਦੇ ਹਿੱਸੇ ਦੀ ਬਕਾਇਆ ਰਕਮ ਦੱਸੀ ਗਈ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਹ ਫੰਡ ਕਿੰਨੇ ਸਮੇਂ ਤੋਂ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਨਹੀਂ ਮਿਲ ਰਿਹਾ।

ਹਾਲ ਹੀ ਵਿੱਚ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੰਡੀਗੜ੍ਹ-ਪੰਚਕੂਲਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਨ.ਐਚ.ਐਮ ਅਧੀਨ ਤੰਦਰੁਸਤੀ ਕੇਂਦਰਾਂ ਲਈ ਪੰਜਾਬ ਨੂੰ ਫੰਡ ਦਿੱਤੇ ਹਨ। ਉੰਝ, ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦਾ ਪੈਸਾ ਰਾਜ ਸਕੀਮ ਤਹਿਤ ਆਪਣੇ ਮੁਹੱਲਾ ਕਲੀਨਿਕਾਂ ’ਤੇ ਖਰਚ ਕੀਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਕੇਂਦਰੀ ਸਕੀਮ ਪੰਜਾਬ ਨੇ ਹੀ ਬੰਦ ਕਰ ਦਿੱਤੀ ਹੈ ਤਾਂ ਫਿਰ ਫੰਡ ਕਿਉਂ ਜਾਰੀ ਕੀਤੇ ਜਾਣ।

ਟਾਪ ਹੈਡਲਾਈਨ

Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget