ਸੰਗਰੂਰ: ਸੰਗਰੂਰ ਖੇਤਰ ਰਾਹੀਂ ਕੌਮੀ ਸਿਆਸਤ ਵਿੱਚ ਆਪਣੇ ਆਪ ਨੂੰ ਸਥਾਪਤ ਕਰਨ ਦਾ ਸੁਪਨਾ ਦੇਖ ਰਹੀ ਆਮ ਆਦਮੀ ਪਾਰਟੀ ਲਈ ਆਪਣੇ ਹੀ ਗੜ੍ਹ ਦੀ ਲੋਕ ਸਭਾ ਜ਼ਿਮਨੀ ਚੋਣ ਵਿੱਚ ਹਾਰ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ। ਤਿੰਨ ਮਹੀਨੇ ਪਹਿਲਾਂ ਇਸੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਤਿਹਾਸ ਰਚਿਆ ਸੀ ਅਤੇ 60 ਫੀਸਦੀ ਤੋਂ ਵੱਧ ਵੋਟਾਂ ਹਾਸਲ ਕਰਕੇ ਖੇਤਰੀ ਦੀਆਂ ਸਾਰੀਆਂ 9 ਵਿਧਾਨ ਸਭਾ ਸੀਟਾਂ ਜਿੱਤੀਆਂ ਸਨ। ਪਰ ਹੁਣ ਇੱਕ ਝਟਕੇ 'ਚ ਹੀ 'ਆਪ' ਦੀ ਸਿਆਸੀ ਪਕੜ ਢਿੱਲੀ ਹੋ ਗਈ ਅਤੇ 'ਆਪ' ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਹੋ ਗਿਆ।




ਇਸ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ-ਮੱਥੇ …ਮੈਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰ ਰਿਹਾਂ ਹਾਂ ਅਤੇ ਹੋਰ ਮਿਹਨਤ ਕਰਾਂਗਾ…ਮੈਂ ਤੁਹਾਡਾ ਬੇਟਾ ਹਾਂ ਅਤੇ ਤੁਹਾਡੇ ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਕੋਈ ਕਸਰ ਨਹੀ ਰਹਿਣ ਦੇਵਾਂਗਾ…"


ਸਿਮਰਨਜੀਤ ਸਿੰਘ ਸੰਗਰੂਰ ਦੇ ਨਵੇਂ 'ਮਾਨ' ਬਣ ਗਏ ਹਨ। ਇਸ ਨਤੀਜੇ ਨਾਲ ਲੋਕਾਂ ਨੇ ‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ