ਫਤਿਹਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਅਤੇ ਪਤਨੀ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ । ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਦਫ਼ਤਰ ਵਿੱਚ  ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਮਾਤਾ ਜੀ ਅਤੇ ਸੀਐਮ ਮਾਨ ਦੀ ਪਤਨੀ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। 


ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੇ  ਮਾਤਾ ਹਰਪਾਲ ਕੌਰ ਵਿਆਹ ਤੋਂ ਬਾਅਦ ਪਹਿਲੀ ਵਾਰ ਤੇ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ, ਜਦੋਂ ਕਿ ਉਹ ਵਿਆਹ ਤੋਂ ਪਹਿਲਾਂ ਵੀ ਕਈ ਵਾਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਰਹੇ ਹਨ। 


ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਬੱਸੀ ਪਠਾਣਾ ਤੋਂ ਵਿਧਾਇਕ  ਰੁਪਿੰਦਰ ਸਿੰਘ ਹੈਪੀ ਵੱਲੋਂ ਵੀ  ਡਾ. ਗੁਰਪ੍ਰੀਤ ਕੌਰ ਪਤਨੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਤਾ  ਹਰਪਾਲ  ਕੌਰ ਦਾ ਸਨਮਾਨ ਕੀਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ