Punjab News:  ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿੱਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਰੋਧੀਆਂ 'ਤੇ ਵੀ ਨਿਸ਼ਾਨਾ ਸਾਧਿਆ ਹੈ। ਸੀਐਮ ਮਾਨ ਨੇ ਕਿਹਾ ਕਿ ਵਿਰੋਧੀ ਸਵੇਰੇ ਹੀ ਮੈਨੂੰ ਗਾਲ੍ਹਾਂ ਕੱਢਣ ਲੱਗ ਜਾਂਦੇ ਹਨ। ਮੈਨੂੰ ਬਹੁਤ ਚੰਗਾ ਲੱਗਦਾ ਹੈ ਕਿ ਸਵੇਰੇ ਹੀ ਰੋਣ ਲੱਗ ਜਾਂਦੇ ਹਨ।






ਮਾਨ ਨੇ ਕਿਹਾ ਕਿ ਜੇ ਮੈਂ ਤੁਰਨ ਵੇਲੇ ਬੂਟ ਦਾ ਫੀਤਾ ਬੰਨ੍ਹਣ ਲਈ ਬੈਠ ਜਾਵਾਂ ਤਾਂ ਕਹਿ ਦਿੰਦੇ ਨੇ ਕਿ ਭਗਵੰਤ ਮਾਨ ਡਿੱਗ ਪਿਆ, ਮੈਂ ਇੰਝ ਨਹੀਂ ਬੈਠਾਂਗਾ ਮੈਂ ਤਾਂ ਤੁਹਾਡੀਆਂ ਜੜ੍ਹਾਂ ਵਿੱਚ ਬੈਠਾਂਗਾ। ਸੀਐਮ ਨੇ ਲੋਕਾਂ ਨੂੰ ਕਿਹਾ ਕਿ ਇਹ ਤੁਹਾਡਾ ਪਿਆਰ ਹੈ। ਉਹ ਮੇਰੇ ਤੋਂ ਨਹੀਂ ਡਰਦੇ, ਉਹ ਤੁਹਾਡੇ ਤੋਂ ਡਰਦੇ ਹਨ. ਕਿਉਂਕਿ ਉਹ ਜਾਣਦੇ ਹਨ ਕਿ ਇਹ ਲੋਕ ਇਸ ਦੇ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਨਮਾਨ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਤੁਸੀਂ ਮੇਰੇ ਨਾਲ ਹੋ ਮੈਨੂੰ ਡਰਨ ਦੀ ਲੋੜ ਨਹੀਂ।



CM ਮਾਨ ਨੇ ਕਿਹਾ ਕਿ ਕਰੀਬ ਢਾਈ ਸਾਲਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਹੁਣ ਤੱਕ 44 ਹਜ਼ਾਰ 786 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੀ ਸਰਕਾਰ ਨੇ 75 ਸਾਲਾਂ ਵਿੱਚ ਕੁਝ ਨਹੀਂ ਕੀਤਾ ਕਿਉਂਕਿ ਉਨ੍ਹਾਂ ਦੀ ਨੀਅਤ ਸਾਫ਼ ਨਹੀਂ ਸੀ।


ਉਨ੍ਹਾਂ ਕਿਹਾ ਕਿ ਅਮਰੀਕੀਆਂ ਨੇ ਚੰਦ ਪਲਾਟ ਕੱਟਣੇ ਸ਼ੁਰੂ ਕਰ ਦਿੱਤੇ ਪਰ ਅਸੀਂ ਰਾਮਪੁਰਾ ਫੁਲ ਸੀਵਰੇਜ ਦੇ ਢੱਕਣ ਨਹੀਂ ਲਾ ਸਕੇ। ਪੰਜਾਬ 'ਚ ਬਿਜਲੀ ਸੰਕਟ ਖਤਮ ਹੋ ਗਿਆ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ ਜਾਂਦੀ ਹੈ। ਥਰਮਲ ਪਲਾਂਟ ਖਰੀਦ ਲਿਆ ਗਿਆ ਹੈ। ਕੋਲੇ ਦੀ ਖਾਨ ਸਾਡੀ ਆਪਣੀ ਹੈ।






ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਮੇਰਾ ਪਰਿਵਾਰ ਹਨ। ਮੈਂ ਪਰਿਵਾਰ ਦਾ ਮੁਖੀ ਹਾਂ। ਪੰਜਾਬ ਲਈ ਹਰ ਸੰਭਵ ਤਰੀਕੇ ਨਾਲ ਦਿਨ ਰਾਤ ਕੰਮ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਹਿਲਾਂ 21% ਪਾਣੀ ਖੇਤਾਂ ਲਈ ਵਰਤਿਆ ਜਾਂਦਾ ਸੀ ਪਰ ਅੱਜ 84% ਪਾਣੀ ਖੇਤਾਂ ਵਿੱਚ ਵਰਤਿਆ ਜਾ ਰਿਹਾ ਹੈ। ਪੰਜਾਬ ਵਿੱਚ 14 ਲੱਖ ਟਿਊਬਵੈੱਲ ਹਨ। ਪਾਣੀ ਨੂੰ ਲੈ ਕੇ ਸਰਕਾਰ ਜਲਦ ਹੀ ਲੋਕਾਂ ਨੂੰ ਖੁਸ਼ਖਬਰੀ ਦੇਵੇਗੀ। 



ਪੰਜਾਬ ਦੇ ਲੋਕ ਇਸ ਗੱਲ ਤੋਂ ਖੁਸ਼ ਹਨ ਕਿ ਉਨ੍ਹਾਂ ਦਾ ਮੁੱਖ ਮੰਤਰੀ ਹਰ ਸਮੇਂ ਉਨ੍ਹਾਂ ਨਾਲ ਖੜ੍ਹਾ ਹੈ। ਪੰਜਾਬ ਸਰਕਾਰ ਨੇ NOC ਕਾਨੂੰਨ ਪਾਸ ਕੀਤਾ ਹੈ ਜੇ ਕੋਈ ਤਹਿਸੀਲਦਾਰ ਪੈਸੇ ਮੰਗਦਾ ਹੈ ਤਾਂ ਉਸ ਦੀ ਵੀਡੀਓ ਬਣਾ ਕੇ ਸਰਕਾਰ ਨੂੰ ਭੇਜੇ, ਉਸ ਤੋਂ ਬਾਅਦ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।