ਪੜਚੋਲ ਕਰੋ

ਭਗਵੰਤ ਮਾਨ ਨੇ ਕੈਪਟਨ ਤੋਂ ਮੰਗਿਆ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਦੇ ਪੈਸਿਆਂ ਦਾ ਹਿਸਾਬ-ਕਿਤਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਲ ਕੋਰੋਨਾ ਕਾਲ 'ਚ ਬਣਾਏ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ 'ਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਲ ਕੋਰੋਨਾ ਕਾਲ 'ਚ ਬਣਾਏ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ 'ਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। ਆਪ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਪੁੱਛਿਆ ਹੈ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਕਿੰਨਾ ਪੈਸਾ ਆਇਆ ਤੇ ਉਸ ਵਿੱਚੋਂ ਖ਼ਰਚ ਕਿੱਥੇ ਕਿੱਥੇ ਕੀਤਾ ਗਿਆ ਹੈ? ਅੱਜ ਤੱਕ ਇਸ ਫੰਡ ਦੀ ਜਾਣਕਾਰੀ ਕਿਉਂ ਜਨਤਕ ਨਹੀਂ ਕੀਤੀ ਗਈ? ਉਨ੍ਹਾਂ ਕਿਹਾ ਕਿ ਲੋਕਾਂ ਦੇ ਦਾਨ ਦਿੱਤੇ ਪੈਸੇ ਨੂੰ ਗੁਪਤ ਨਹੀਂ ਰੱਖਿਆ ਜਾ ਸਕਦਾ, ਇਸ ਲਈ ਕੈਪਟਨ ਇਸ ਫੰਡ ਦੇ ਪੈਸਿਆਂ ਦਾ ਹਿਸਾਬ ਲੋਕਾਂ ਨੂੰ ਦੇਣ।

ਸੂਬਾ ਪ੍ਰਧਾਨ ਨੇ ਸਵਾਲ ਕੀਤਾ ਕਿ ਕੋਰੋਨਾ ਨੂੰ ਭਾਰਤ ਵਿੱਚ ਆਇਆ ਇੱਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਕੋਰੋਨਾ ਦਾ ਪਹਿਲਾ ਦੌਰ ਵੀ ਬੀਤ ਚੁੱਕਿਆ ਹੈ, ਪਰ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਹੁੱਣ ਤੱਕ ਲੋੜੀਂਦੀ ਸੰਖਿਆ ਵਿੱਚ ਵੈਂਟੀਲੇਟਰ ਨਹੀਂ ਹਨ। ਹਸਪਤਾਲਾਂ ਵਿੱਚ ਹੁਣ ਤੱਕ ਬੈਡਾਂ ਦੀ ਗਿਣਤੀ ਵੀ ਨਹੀਂ ਵਧਾਈ ਗਈ ਤਾਂ ਜੋ ਮਹਾਂਮਾਰੀ ਦੇ ਦੂਜੇ ਦੌਰ ਦਾ ਸਹੀ ਤਰੀਕੇ ਨਾਲ ਮੁਕਾਬਲਾ ਕੀਤਾ ਜਾ ਸਕੇ। ਜਦ ਸਰਕਾਰ ਨੇ ਕੁਝ ਕੀਤਾ ਹੀ ਨਹੀਂ ਤਾਂ ਸਵਾਲ ਬਣਦਾ ਆਖ਼ਰ ਮੁੱਖ ਮੰਤਰੀ ਰਾਹਤ ਫੰਡ ਦੇ ਨਾਂ 'ਤੇ ਇੱਕਠੇ ਕੀਤੇ ਕਰੋੜਾਂ ਰੁਪਏ ਦਾ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਝੂਠਾ ਪ੍ਰਚਾਰ ਕਰਨ ਤੋਂ ਬਿਨਾਂ ਇਸ ਸਾਲ ਵਿੱਚ ਕੁਝ ਨਹੀਂ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਲਗਾਤਾਰ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕੈਪਟਨ ਸਿਹਤ ਸੇਵਾਵਾਂ ਨੂੰ ਚੰਗਾ ਕਰਨ ਦੀ ਥਾਂ ਮਹਾਂਮਾਰੀ ਦੇ ਨਾਂ 'ਤੇ ਆਪਣਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਮ੍ਰਿਤਕਾਂ ਦੀ ਗਿਣਤੀ ਵਿੱਚ ਵੀ ਹੇਰਾ ਫ਼ੇਰੀ ਕਰ ਰਹੀ ਹੈ। ਰੋਜ ਸੈਂਕੜੇ ਲੋਕ ਇਲਾਜ ਨਾ ਹੋਣ ਕਾਰਨ ਮਰ ਰਹੇ ਹਨ, ਪਰ ਸਰਕਾਰ ਦੇ ਰਿਕਾਰਡ ਵਿੱਚ ਉਨਾਂ ਸਾਰੇ ਲੋਕਾਂ ਦੇ ਨਾਂ ਸ਼ਾਮਲ ਨਹੀਂ ਕੀਤੇ ਜਾ ਰਹੇ। ਸਰਕਾਰ ਜਿਹੜੇ ਅੰਕੜੇ ਦੱਸ ਰਹੀ ਹੈ, ਅਸਲ ਵਿੱਚ ਉਸ ਤੋਂ ਕਈ ਗੁਣਾ ਜ਼ਿਆਦਾ ਲੋਕ ਇਸ ਮਹਾਂਮਾਰੀ ਨਾਲ ਮਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕੈਪਟਨ ਸਰਕਾਰ ਨੇ ਆਮ ਆਦਮੀ ਦੀ ਜਾਨ ਬਚਾਉਣ ਲਈ ਉਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਥਾਂ 5000 ਡੈੱਡ ਬਾਡੀ ਕਵਰ ਦੀ ਸਪਲਾਈ ਲਈ ਟੈਂਡਰ ਜਾਰੀ ਕੀਤੇ ਹਨ। ਸਰਕਾਰ ਵੱਲੋਂ ਟੈਂਡਰ ਰਾਰੀ ਕਰਕੇ ਕਿਹਾ ਗਿਆ ਹੈ ਕਿ ਜਿੰਨੀ ਜਲਦੀ ਹੋ ਸਕੇ ਡੈਡ ਬਾਡੀ ਕਵਰਾਂ ਦੀ ਸਪਲਾਈ ਦਿੱਤੀ ਜਾਵੇ। ਇਸ ਤੋਂ ਪਤਾ ਲੱਗਦਾ ਹੈ ਕਿ ਰਾਜ ਸਰਕਾਰ ਕੇਵਲ ਸਿਹਤ ਸੇਵਾਵਾਂ ਦੇ ਨਾਂ 'ਤੇ ਪੰਜਾਬ ਦੇ ਲੋਕਾਂ ਨਾਲ ਖਿਲਵਾੜ ਕਰ ਰਹੀ ਹੈ। ਉਨਾਂ ਕਿਹਾ ਕਿ ਕੋਰੋਨਾ ਨਾਲ ਲੋਕਾਂ ਨੂੰ ਚੰਗੀ ਗੁਣਵਤਾ ਵਾਲੇ ਇਲਾਜ ਨਾਲ ਹੀ ਬਚਾਇਆ ਜਾ ਸਕਦਾ ਹੈ ਪਰ ਕੈਪਟਨ ਸਰਕਾਰ ਕੋਰੋਨਾ ਪੀੜਤਾਂ ਦੇ ਇਲਾਜ ਲਈ ਪ੍ਰਾਪਤ ਸਿਹਤ ਸੇਵਾਵਾਂ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਹੁਣ ਤੱਕ ਅਸਫ਼ਲ ਰਹੀ ਹੈ।

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget